ਮਾਰੀਸ਼ਸ ਦੇ ਪ੍ਰਧਾਨ ਮੰਤਰੀ ਅਯੁੱਧਿਆ ਪਹੁੰਚੇ, ਰਾਮ ਮੰਦਰ ''ਚ ਕੀਤੀ ਪੂਜਾ

Friday, Sep 12, 2025 - 01:37 PM (IST)

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਅਯੁੱਧਿਆ ਪਹੁੰਚੇ, ਰਾਮ ਮੰਦਰ ''ਚ ਕੀਤੀ ਪੂਜਾ

ਨੈਸ਼ਨਲ ਡੈਸਕ : ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੁਲਾਮ ਸ਼ੁੱਕਰਵਾਰ ਨੂੰ ਅਯੁੱਧਿਆ ਪਹੁੰਚੇ ਤੇ ਰਾਮ ਮੰਦਰ ਵਿੱਚ ਪੂਜਾ ਕੀਤੀ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਯੁੱਧਿਆ ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਕੀਤਾ। ਉੱਤਰ ਪ੍ਰਦੇਸ਼ ਸਰਕਾਰ ਦੇ ਕੈਬਨਿਟ ਮੰਤਰੀ ਸੂਰਿਆ ਪ੍ਰਤਾਪ ਸ਼ਾਹੀ, ਜੋ ਰਾਮਗੁਲਾਮ ਦੇ ਸਵਾਗਤ ਲਈ ਮੁੱਖ ਮੰਤਰੀ ਦੇ ਨਾਲ ਮੌਜੂਦ ਸਨ। ਉਨ੍ਹਾਂ ਨੇ ਕਿਹਾ, "ਬ੍ਰਿਟਿਸ਼ ਸ਼ਾਸਨ ਦੌਰਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਵੱਡੀ ਗਿਣਤੀ ਵਿੱਚ ਲੋਕ ਮਾਰੀਸ਼ਸ ਗਏ ਸਨ ਤੇ ਹੁਣ ਉਹ ਉੱਥੇ ਦੀ ਮੁੱਖ ਧਾਰਾ ਦਾ ਹਿੱਸਾ ਬਣ ਗਏ ਹਨ।

ਇਹ ਵੀ ਪੜ੍ਹੋ...ਫੜੀ ਗਈ ਰਿਸ਼ਵਤਖੋਰ ਪ੍ਰਿੰਸੀਪਲ ! 50 ਹਜ਼ਾਰ ਦੀ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ, ਗ੍ਰਿਫ਼ਤਾਰ ਕਰ ਕੇ ਭੇਜਿਆ ਜੇਲ੍ਹ

ਉਨ੍ਹਾਂ ਨੇ ਉੱਥੇ ਭਾਰਤ ਦੀ ਸੱਭਿਆਚਾਰਕ ਪਛਾਣ ਨੂੰ ਜ਼ਿੰਦਾ ਰੱਖਿਆ ਹੈ।" ਉਨ੍ਹਾਂ ਕਿਹਾ ਕਿ ਅਸੀਂ ਅਯੁੱਧਿਆ ਵਿੱਚ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦਾ ਦਿਲੋਂ ਸਵਾਗਤ ਕਰਦੇ ਹਾਂ। ਰਾਮਗੁਲਾਮ 9 ਤੋਂ 16 ਸਤੰਬਰ ਤੱਕ ਭਾਰਤ ਦੇ ਦੌਰੇ 'ਤੇ ਹਨ। ਰਾਮਗੁਲਾਮ ਬੁੱਧਵਾਰ ਨੂੰ ਵਾਰਾਣਸੀ ਪਹੁੰਚੇ ਤੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਵੀ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shubam Kumar

Content Editor

Related News