ਪਲੇਨ ਕ੍ਰੈਸ਼ ਮਗਰੋਂ DGCA ਦਾ ਵੱਡਾ ਖੁਲਾਸਾ ; 'ਟੇਕਆਫ਼ ਮਗਰੋਂ ਪਾਇਲਟ ਨੇ ਕੀਤੀ ਸੀ ਐਮਰਜੈਂਸੀ ਕਾਲ...'
Thursday, Jun 12, 2025 - 04:16 PM (IST)

ਨੈਸ਼ਨਲ ਡੈਸਕ- ਅੱਜ ਯਾਤਰੀਆਂ ਨਾਲ ਭਰਿਆ ਏਅਰ ਇੰਡੀਆ ਦਾ ਇਕ ਜਹਾਜ਼ ਅਹਿਮਦਾਬਾਦ ਏਅਰਪੋਰਟ ਤੋਂ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਕ੍ਰੈਸ਼ ਹੋ ਗਿਆ, ਜਿਸ ਕਾਰਨ ਹੁਣ ਤੱਕ 30 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਬਾਕੀਆਂ ਨੂੰ ਹਸਪਤਾਲ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।
ਇਸੇ ਦੌਰਾਨ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਨੇ ਇਕ ਸਨਸਨੀਖੇਜ਼ ਖੁਲਾਸਾ ਕਰਦੇ ਹੋਏ ਜਾਣਕਾਰੀ ਦਿੱਤੀ ਹੈ ਕਿ ਹਾਦਸਾਗ੍ਰਸਤ ਫਲਾਈਟ ਦੇ ਪਾਇਲਟ ਨੇ ਅਹਿਮਦਾਬਾਦ ਏਅਰ ਟ੍ਰੈਫਿਕ ਕੰਟਰੋਲਰ ਨੂੰ ਐਮਰਜੈਂਸੀ ਕਾਲ (ਮੇ-ਡੇ) ਕੀਤੀ ਸੀ, ਪਰ ਜਦੋਂ ਉਸ ਨੂੰ ਵਾਪਸ ਕਾਲ ਕੀਤੀ ਗਈ ਤਾਂ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ।
ਇਹ ਵੀ ਪੜ੍ਹੋ- ਵੱਡੀ ਖ਼ਬਰ ! ਜਹਾਜ਼ ਕ੍ਰੈਸ਼ ਮਗਰੋਂ ਸਾਰੀਆਂ ਉਡਾਣਾਂ ਹੋਈਆਂ ਰੱਦ
ਜ਼ਿਕਰਯੋਗ ਹੈ ਕਿ ਵੀਰਵਾਰ ਦੁਪਹਿਰ ਕਰੀਬ 2 ਵਜੇ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਏਅਰਪੋਰਟ ਤੋਂ ਲੰਡਨ ਲਈ ਰਵਾਨਾ ਹੋਈ ਇਕ ਫਲਾਈਟ, ਜਿਸ 'ਚ ਕੁੱਲ 242 ਲੋਕ ਸਵਾਰ ਸਨ, ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਕ੍ਰੈਸ਼ ਹੋ ਗਿਆ। ਇਸ ਹਾਦਸੇ 'ਚ ਹੁਣ ਤੱਕ 30 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ, ਜਦਕਿ ਰਾਹਤ ਤੇ ਬਚਾਅ ਕਾਰਜ ਜਾਰੀ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ 'ਚ 230 ਯਾਤਰੀ ਤੇ 12 ਕ੍ਰੂ ਮੈਂਬਰਾਂ ਸਣੇ ਕੁੱਲ 242 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 169 ਭਾਰਤੀ, 53 ਬ੍ਰਿਟਿਸ਼, 7 ਪੁਰਤਗਾਲ ਤੇ 1 ਕੈਨੇਡੀਅਨ ਨਾਗਰਿਕ ਸ਼ਾਮਲ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e