ਸਾਵਧਾਨ! ਇਸ ਮਹੀਨੇ ਵਧੇਰੇ ਲੂ ਚੱਲਣ ਦੀ ਸੰਭਾਵਨਾ, ਆਮ ਨਾਲੋਂ ਵੱਧ ਰਹੇਗਾ ਤਾਪਮਾਨ, ਹੋਈ ਭਵਿੱਖਬਾਣੀ
Saturday, May 02, 2026 - 07:29 AM (IST)
ਨਵੀਂ ਦਿੱਲੀ (ਭਾਸ਼ਾ)- ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿਚ ਇਸ ਸਮੇਂ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ, ਜਿਸ ਕਾਰਨ ਲੋਕ ਬੇਹਾਲ ਹੋਏ ਪਏ ਹਨ। ਗਰਮੀ ਦੇ ਮੌਸਮ ਨੂੰ ਲੈ ਕੇ ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਇਸ ਮਹੀਨੇ, ਯਾਨੀ ਮਈ ਦੇ ਮਹੀਨੇ ਤਾਪਮਾਨ ਆਮ ਨਾਲੋਂ ਵੱਧ ਰਹੇਗਾ। ਸ਼ੁੱਕਰਵਾਰ ਆਪਣੀ ਮਾਸਿਕ ਭਵਿੱਖਬਾਣੀ ਜਾਰੀ ਕਰਦਿਆਂ ਵਿਭਾਗ ਨੇ ਕਿਹਾ ਕਿ ਹਿਮਾਲੀਅਨ ਤਲਹਟੀ ਦੇ ਕੁਝ ਹਿੱਸਿਆਂ, ਗੁਜਰਾਤ ਤੇ ਮਹਾਰਾਸ਼ਟਰ ਦੇ ਪੂਰਬੀ ਸਮੁੰਦਰੀ ਕੰਢਿਆਂ ਵਾਲੇ ਸੂਬਿਆਂ ’ਚ ਮਈ ’ਚ ਵਧੇਰੇ ਲੂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
ਇਸ ਸਬੰਧ ਵਿਚ ਵਿਭਾਗ ਦੇ ਡਾਇਰੈਕਟਰ ਜਨਰਲ ਮ੍ਰਿਤੰਜਯ ਮਹਾਪਾਤਰਾ ਨੇ ਇਕ ਬਿਆਨ ’ਚ ਕਿਹਾ ਕਿ ਇਸ ਮਹੀਨੇ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਉੱਤਰੀ ਭਾਰਤ ’ਚ ਹੋਰ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਾਲ ਹੀ ਉੱਤਰ-ਪੱਛਮੀ ਭਾਰਤ ਦੇ ਕਈ ਖੇਤਰਾਂ, ਮੱਧ ਭਾਰਤ ਦੇ ਕੁਝ ਹਿੱਸਿਆਂ, ਨਾਲ ਲੱਗਦੇ ਪ੍ਰਾਇਦੀਪੀ ਇਲਾਕਿਆਂ ਤੇ ਦੱਖਣੀ ਹਿੱਸਿਆਂ ’ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਜਾਂ ਇੱਕੋ ਜਿਹਾ ਰਹਿਣ ਦੀ ਉਮੀਦ ਹੈ। ਪੂਰਬੀ, ਉੱਤਰ-ਪੂਰਬ ਤੇ ਪੂਰਬੀ ਮੱਧ ਭਾਰਤ ਦੇ ਕੁਝ ਹਿੱਸਿਆਂ ’ਚ ਆਮ ਨਾਲੋਂ ਘੱਟ ਮੀਂਹ ਪਏਗਾ।
ਇਹ ਵੀ ਪੜ੍ਹੋ - ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ ਦੁੱਗਣਾ ਕਿਰਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
