ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਨਿਰਦੋਸ਼ ਲੋਕਾਂ ਦੇ ਪਰਿਵਾਰਕ ਮੈਂਬਰਾਂ ਦੀ ਮਦਦ ਕਰੇ ਯੋਗੀ ਸਰਕਾਰ : ਮਾਇਆਵਤੀ
Wednesday, Dec 25, 2019 - 06:22 PM (IST)

ਲਖਨਊ-ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਹੈ ਕਿ ਸੋਧੇ ਹੋਏ ਨਾਗਰਿਕਤਾ ਕਾਨੂੰਨ (ਸੀ.ਏ.ਏ) ਵਿਰੁੱਧ ਹੋਏ ਪ੍ਰਦਰਸ਼ਨਾਂ ਦੌਰਾਨ ਸੂਬੇ ’ਚ ਬੀਤੇ ਦਿਨੀਂ ਵਾਪਰੀ ਹਿੰਸਾ ’ਚ ਮਾਰੇ ਗਏ ਲੋਕਾਂ ਸਬੰਧੀ ਸਹੀ ਜਾਂਚ ਪੜਤਾਲ ਕਰ ਕੇ ਨਿਰਦੋਸ਼ ਲੋਕਾਂ ਦੇ ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਅੱਜ ਭਾਵ ਬੁੱਧਵਾਰ ਇਕ ਟਵੀਟ ਰਾਹੀਂ ਕਿਹਾ ਕਿ ਸਰਕਾਰ ਨੂੰ ਜਿੰਨੀ ਜਲਦੀ ਸੰਭਵ ਹੋ ਸਕੇ ਅਜਿਹੇ ਨਿਰਦੋਸ਼ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਦੀ ਹਰ ਪੱਖੋਂ ਮਦਦ ਕਰਨੀ ਚਾਹੀਦੀ ਹੈ। ਲਖਨਊ ਅਤੇ ਹੋਰ ਜ਼ਿਲਿਆਂ ’ਚ ਬੀਤੇ ਦਿਨੀਂ 17 ਵਿਅਕਤੀਆਂ ਦੀ ਹਿੰਸਾ ’ਚ ਮੌਤ ਹੋਈ ਸੀ।