10 ਫੀਸਦੀ ਰਾਖਵੇਂਕਰਨ ਬਿੱਲ ਦਾ ਕਰਾਂਗੇ ਸਮਰਥਨ : ਮਾਇਆਵਤੀ

Tuesday, Jan 08, 2019 - 12:05 PM (IST)

ਲਖਨਊ— ਕੇਂਦਰ ਸਰਕਾਰ ਦੇ ਕਮਜ਼ੋਰ ਆਮ ਵਰਗ ਦੇ 10 ਫੀਸਦੀ ਰਾਖਵਾਂਕਰਨ ਬਿੱਲ ਦਾ ਬਸਪਾ ਸੁਪਰੀਮੋ ਮਾਇਆਵਤੀ ਨੇ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਇਸ ਨੂੰ ਚੋਣਾਵੀ ਧੋਖਾ ਦੱਸਦੇ ਹੋਏ ਸਰਕਾਰ 'ਤੇ ਹਮਲਾ ਬੋਲਿਆ ਅਤੇ ਕਿਹਾ ਕਿ ਸਰਕਾਰ ਨੇ ਇਸ ਨੂੰ ਪਹਿਲਾਂ ਕਿਉਂ ਨਹੀਂ ਲਾਗੂ ਕੀਤਾ। ਮਾਇਆਵਤੀ ਨੇ ਇਸ ਨੂੰ ਭਾਜਪਾ ਦਾ ਚੋਣਾਵੀ ਸਟੰਟ ਦੱਸਦੇ ਹੋਏ ਕਿਹਾ ਕਿ ਚੋਣਾਂ ਆਉਂਦੇ ਹੀ ਭਾਜਪਾ ਨੂੰ ਗਰੀਬ ਸਵਰਨਾਂ ਦੀ ਯਾਦ ਆਈ। ਮਾਇਆਵਤੀ ਨੇ ਕਿਹਾ ਕਿ ਉਹ ਇਸ ਬਿੱਲ ਦਾ ਸਮਰਥਨ ਕਰੇਗੀ, ਕਿਉਂਕਿ ਉਨ੍ਹਾਂ ਦੀ ਪਾਰਟੀ ਪਹਿਲਾਂ ਤੋਂ ਹੀ ਰਾਖਵਾਂਕਰਨ ਦੀ ਮੰਗ ਕਰਦੀ ਆਈ ਹੈ। ਬਸਪਾ ਚੀਫ ਨੇ ਇਹ ਵੀ ਕਿਹਾ ਕਿ ਐੱਸ.ਸੀ./ਐੱਸ.ਟੀ. ਵਰਗ ਦੀ 50 ਫੀਸਦੀ ਰਾਖਵਾਂਕਰਨ ਦੀ ਸੀਮਾ ਨੂੰ ਵੀ ਉਨ੍ਹਾਂ ਦੀ ਆਬਾਦੀ ਨੂੰ ਦੇਖਦੇ ਹੋਏ ਵਧਾਉਣ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ। ਨਾਲ ਹੀ ਜਿਨ੍ਹਾਂ ਖੇਤਰਾਂ 'ਚ ਅਜੇ ਤੱਕ ਰਾਖਵਾਂਕਰਨ ਦੀ ਕੋਈ ਵਿਵਸਥਾ ਨਹੀਂ ਹੈ, ਉੱਥੇ ਵੀ ਇਸ ਨੂੰ ਲਾਗੂ ਕਰਨਾ ਚਾਹੀਦਾ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਕੇਂਦਰ ਸਰਕਾਰ ਨੇ ਕਮਜ਼ੋਰ ਆਮ ਵਰਗ ਦੇ ਲੋਕਾਂ ਨੂੰ ਨੌਕਰੀਆਂ ਅਤੇ ਸਿੱਖਿਆ ਸੰਸਥਾਵਾਂ 'ਚ 10 ਫੀਸਦੀ ਰਾਖਵਾਂਕਰਨ ਦਾ ਐਲਾਨ ਕੀਤਾ। ਮੋਦੀ ਕੈਬਨਿਟ ਨੇ 8 ਲੱਖ ਤੋਂ ਘੱਟ ਉਮਰ ਦੇ ਲੋਕਾਂ ਲਈ ਨੌਕਰੀਆਂ ਅਤੇ ਸਿੱਖਿਆ 'ਚ 10 ਫੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ ਸੀ। ਸਰਕਾਰ ਇਸ ਆਦੇਸ਼ ਨੂੰ ਮਨਜ਼ੂਰੀ ਦਿਵਾਉਣ ਲਈ ਮੰਗਲਵਾਰ ਨੂੰ ਲੋਕ ਸਭਾ 'ਚ ਸੰਵਿਧਾਨ ਸੋਧ ਬਿੱਲ ਲਿਆ ਸਕਦੀ ਹੈ।


Related News