ਅਸੈਂਬਲੀ ਚੋਣਾਂ ਸਮੇਤ ਲੋਕ ਸਭਾ ਚੋਣਾਂ ਵੀ ਕਰਵਾ ਸਕਦੀ ਕੇਂਦਰ ਸਰਕਾਰ : ਮਾਇਆਵਤੀ

01/16/2018 2:13:08 PM

ਲਖਨਊ— ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਇਸ ਸਾਲ ਦੇਸ਼ ਦੀਆਂ ਕਈ ਵਿਧਾਨ ਸਭਾਵਾਂ ਦੀਆਂ ਹੋਣ ਵਾਲੀਆਂ ਚੋਣਾਂ ਦੇ ਨਾਲ ਹੀ ਲੋਕ ਸਭਾ ਦੀਆਂ ਚੋਣਾਂ ਕਰਵਾਉਣ ਦੀ ਸੰਭਾਵਨਾ ਪ੍ਰਗਟ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਆਰ. ਐੱਸ. ਐੱਸ. 'ਤੇ ਸੰਵਿਧਾਨ ਨਾਲ ਛੇੜਛਾੜ ਕਰਕੇ ਉਸ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ।  ਸੋਮਵਾਰ ਇਥੇ ਆਪਣੇ 62ਵੇਂ ਜਨਮ ਦਿਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਇਆਵਤੀ ਨੇ ਬਸਪਾ ਵਰਕਰਾਂ ਨੂੰ ਭਾਜਪਾ ਦੇ ਨਾਲ-ਨਾਲ ਕਾਂਗਰਸ ਤੋਂ ਵੀ ਚੌਕਸ ਰਹਿਣ ਲਈ ਕਿਹਾ। 
ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਬਸਪਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਇਸ ਲਈ ਬਸਪਾ ਵਰਕਰਾਂ ਨੂੰ ਇਸ ਤੋਂ ਬਚ ਕੇ ਰਹਿਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਇਸ ਸਾਲ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਖੇ ਵਿਧਾਨ ਸਭਾਵਾਂ ਦੀਆਂ ਚੋਣਾਂ ਹੋਣੀਆਂ ਹਨ। ਕੇਂਦਰ ਸਰਕਾਰ ਇਨ੍ਹਾਂ ਚੋਣਾਂ ਦੇ ਨਾਲ ਹੀ ਲੋਕ ਸਭਾ ਦੀਆਂ ਚੋਣਾਂ ਵੀ ਸਮੇਂ ਤੋਂ ਪਹਿਲਾਂ ਹੀ ਕਰਵਾ ਸਕਦੀ ਹੈ। ਉਨ੍ਹਾਂ ਵਰਕਰਾਂ ਨੂੰ ਹੁਣ ਤੋਂ ਹੀ ਚੋਣਾਂ ਲਈ ਜੁੱਟ ਜਾਣ ਦਾ ਸੱਦਾ ਦਿੱਤਾ।


Related News