ਇਕ ਵਾਰ ਫ਼ਿਰ ਗੂੰਜਿਆ Mayday-Mayday ! ਇੰਡੀਗੋ ਦੇ ਜਹਾਜ਼ 'ਚ ਘਟ ਗਿਆ ਫਿਊਲ, ਫ਼ਿਰ...
Saturday, Jun 21, 2025 - 05:39 PM (IST)
 
            
            ਨੈਸ਼ਨਲ ਡੈਸਕ- 12 ਜੂਨ ਨੂੰ ਅਹਿਮਦਾਬਾਦ 'ਚ ਏਅਰ ਇੰਡੀਆ ਦੇ ਪਲੇਨ ਕ੍ਰੈਸ਼ ਮਗਰੋਂ ਦੇਸ਼ 'ਚ ਜਹਾਜ਼ਾਂ 'ਚ ਲਗਾਤਾਰ ਖ਼ਾਮੀਆਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਕਾਰਨ ਕਈ ਫਲਾਈਟਾਂ ਦੀ ਐਮਰਜੈਂਸੀ ਲੈਂਡਿੰਗ ਹੋ ਚੁੱਕੀ ਹੈ। ਇਸੇ ਦੌਰਾਨ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੰਡੀਗੋ ਦੀ ਇਕ ਫਲਾਈਟ, ਜੋ ਕਿ ਗੁਹਾਟੀ ਤੋਂ ਚੇਨਈ ਜਾ ਰਹੀ ਸੀ, ਨੂੰ ਫਿਊਲ ਦੀ ਕਮੀ ਕਾਰਨ ਬੰਗਲੁਰੂ ਏਅਰਪੋਰਟ 'ਤੇ ਐਮਰਜੈਂਸੀ ਲੈਂਡ ਕਰਵਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਇੰਡੀਗੋ ਦੇ ਜਹਾਜ਼ 6ਈ-6764 (ਏ321) 'ਚ ਕੁੱਲ 168 ਯਾਤਰੀ ਸਵਾਰ ਸਨ, ਜਿਨ੍ਹਾਂ ਨੂੰ ਲੈ ਕੇ ਇਹ ਜਹਾਜ਼ ਸ਼ੁੱਕਰਵਾਰ ਸ਼ਾਮ 4.40 ਤੋਂ ਗੁਹਾਟੀ ਤੋਂ ਚੇਨਈ ਵੱਲ ਜਾ ਰਿਹਾ ਸੀ ਕਿ ਕੁਝ ਸਮੇਂ ਬਾਅਦ ਪਾਇਲਟ ਨੂੰ ਇਸ 'ਚ ਫਿਊਲ ਦੀ ਕਮੀ ਹੋਣ ਬਾਰੇ ਪਤਾ ਲੱਗਾ।
ਇਹ ਵੀ ਪੜ੍ਹੋ- Breaking News ; ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਏਅਰ ਇੰਡੀਆ ਦੇ ਅਧਿਕਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ
ਜਦੋਂ ਇਹ ਬੰਗਲੁਰੂ ਏਅਰਪੋਰਟ ਤੋਂ ਕਰੀਬ 60 ਕਿਲੋਮੀਟਰ ਦੂਰ ਸੀ ਤਾਂ ਪਾਇਲਟ ਨੇ ਬੰਗਲੁਰੂ ਏਅਰਪੋਰਟ ਤੋਂ 'ਮੇ-ਡੇ, ਮੇ-ਡੇ' ਦੀ ਕਾਲ ਕਰ ਕੇ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਮੰਗੀ, ਜਿਸ ਮਗਰੋਂ ਇਸ ਨੂੰ ਇੱਥੇ ਸੁਰੱਖਿਅਤ ਲੈਂਡ ਕਰਵਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ 12 ਜੂਨ ਨੂੰ ਏਅਰ ਇੰਡੀਆ ਦਾ ਇਕ ਜਹਾਜ਼ ਅਹਿਮਦਾਬਾਦ ਤੋਂ ਲੰਡਨ ਲਈ ਰਵਾਨਾ ਹੋਣ ਦੇ ਕੁਝ ਮਿੰਟਾਂ ਬਾਅਦ ਹੀ ਕ੍ਰੈਸ਼ ਹੋ ਗਿਆ ਸੀ, ਜਿਸ ਕਾਰਨ 270 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ, ਜਿਨ੍ਹਾਂ 'ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਵੀ ਮੌਜੂਦ ਸਨ। ਇਸ ਕਾਰਨ ਦੇਸ਼ 'ਚ ਜਹਾਜ਼ਾਂ ਦੀ ਸੁਰੱਖਿਆ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਇਹ ਵੀ ਪੜ੍ਹੋ- ਅਮੀਰ ਪਿਓ ਦੀ ਵਿਗੜੀ ਹੋਈ ਔਲਾਦ ਦੀ ਗੰਦੀ ਕਰਤੂਤ ! ਇਕ-ਇਕ ਕਰ 10 ਔਰਤਾਂ ਨੂੰ ਕੀਤਾ ਬੇਹੋਸ਼, ਫ਼ਿਰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            