ਬੰਬ ਨਾਲ ਉਡਾ ਦੇਵਾਂਗੇ ਮੇਅਰ ਦੀ ਸਰਕਾਰੀ ਗੱਡੀ ਤੇ ਦਫ਼ਤਰ, ਮੁੰਬਈ ਪੁਲਸ ਨੂੰ ਪਈਆਂ ਭਾਜੜਾਂ

Saturday, Aug 08, 2026 - 07:42 AM (IST)

ਬੰਬ ਨਾਲ ਉਡਾ ਦੇਵਾਂਗੇ ਮੇਅਰ ਦੀ ਸਰਕਾਰੀ ਗੱਡੀ ਤੇ ਦਫ਼ਤਰ, ਮੁੰਬਈ ਪੁਲਸ ਨੂੰ ਪਈਆਂ ਭਾਜੜਾਂ

ਮੁੰਬਈ (ਏਜੰਸੀ) - ਮੁੰਬਈ ਦੀ ਮੇਅਰ ਰਿਤੂ ਤਾਵੜੇ ਨੂੰ ਸ਼ੁੱਕਰਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਮੇਅਰ ਨੂੰ ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਅਧਿਕਾਰੀਆਂ ਨੇ ਪੂਰੀ ਮੁੰਬਈ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮੇਅਰ ਦੀ ਅਧਿਕਾਰਤ ਈ-ਮੇਲ ਆਈ. ਡੀ. ’ਤੇ ਸਵੇਰੇ ਲੱਗਭਗ 9:21 ਵਜੇ ਧਮਕੀ ਭਰਿਆ ਸੰਦੇਸ਼ ਮਿਲਿਆ।

ਪੜ੍ਹੋ ਇਹ ਵੀ - 17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ

ਇਸ ਸੰਦੇਸ਼ ’ਚ ਉਨ੍ਹਾਂ ਦੀ ਸਰਕਾਰੀ ਗੱਡੀ ਅਤੇ ਦਫ਼ਤਰ ਨੂੰ ਧਮਾਕਾਖੇਜ਼ ਸਮੱਗਰੀ ਨਾਲ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਰਿਪੋਰਟ ਅਨੁਸਾਰ, ਇਸ ਈ-ਮੇਲ ’ਚ ਕਈ ਪ੍ਰਮੁੱਖ ਥਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ’ਚ ਮੇਅਰ ਦਫਤਰ, ਮੁੰਬਈ ਮੈਟਰੋ, ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.), ਮਹਾਰਾਸ਼ਟਰ ਮੁੱਖ ਮੰਤਰੀ ਦਫਤਰ ਅਤੇ ਵੱਖ-ਵੱਖ ਬੀ. ਐੱਮ. ਸੀ. ਦਫ਼ਤਰ ਸ਼ਾਮਲ ਹਨ। ਇਸ ਤੋਂ ਬਾਅਦ ਪੁਲਸ ਵਲੋਂ ਉਕਤ ਥਾਵਾਂ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਉੱਚ ਅਧਿਕਾਰੀ ਪਹੁੰਚੇ ਹੋਏ ਸਨ।

ਪੜ੍ਹੋ ਇਹ ਵੀ - ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ ਸੱਚਾਈ ਜਾਣ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News