ਗੱਲਬਾਤ ਕਰਨ ਤੋਂ ਕੀਤਾ ਇਨਕਾਰ ਤਾਂ MBA ਦੀ ਵਿਦਿਆਰਥਣ ਦਾ ਵੱਢ''ਤਾ ਗਲਾ
Saturday, Feb 01, 2025 - 03:45 AM (IST)
ਇੰਦੌਰ (ਭਾਸ਼ਾ) - ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲੇ ’ਚ ਮਾਸਟਰ ਆਫ਼ ਬਿਜ਼ਨੈੱਸ ਐਡਮਿਨਿਸਟ੍ਰੇਸ਼ਨ (ਐੱਮ. ਬੀ. ਏ.) ਦੀ ਇਕ ਵਿਦਿਆਰਥਣ ਦਾ ਗਲਾ ਵੱਢ ਕੇ ਕਤਲ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਅਮਨ ਸ਼ੇਖ (23) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਡੀ. ਐੱਸ. ਪੀ. ਉਮਾਕਾਂਤ ਚੌਧਰੀ ਨੇ ਦੱਸਿਆ ਕਿ ਵਿਦਿਆਰਥਣ ਨੂੰ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਵਿਦਿਆਰਥਣ ਨੇ ਕਿਹਾ ਕਿ ਉਸ ਤੇ ਮੁਲਜ਼ਮ ਨੇ ਇਕੋ ਕਾਲਜ ’ਚ ਗ੍ਰੈਜੂਏਸ਼ਨ ਕੀਤੀ ਸੀ।
ਮੁਲਜ਼ਮ ਉਸ ਦਾ ਪਿੱਛਾ ਕਰਦਾ ਸੀ ਤੇ ਉਸ ਨਾਲ ਜਬਰੀ ਗੱਲਬਾਤ ਕਰਨ ਦੀ ਕੋਸ਼ਿਸ਼ ਕਰਦਾ ਸੀ। ਜਦੋਂ ਉਸ ਨੇ ਮੁਲਜ਼ਮ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਵਿਦਿਆਰਥਣ ਦੇ ਪਰਿਵਾਰ ਦਾ ਦੋਸ਼ ਹੈ ਕਿ ਸ਼ੇਖ ਪਿਛਲੇ ਤਿੰਨ ਸਾਲਾਂ ਤੋਂ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਰੋਕਣ ਦੇ ਬਾਵਜੂਦ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਸੀ।