MBBS ਵਿਦਿਆਰਥੀ ਨੇ ਏਮਜ਼-ਭੁਵਨੇਸ਼ਵਰ ’ਚ ਕੀਤੀ ਖ਼ੁਦਕੁਸ਼ੀ
Thursday, Dec 26, 2024 - 06:18 PM (IST)
ਭੁਵਨੇਸ਼ਵਰ : ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼)-ਭੁਵਨੇਸ਼ਵਰ ਵਿੱਚ ਐੱਮਬੀਬੀਐੱਸ ਦੂਜੇ ਸਾਲ ਦੇ ਵਿਦਿਆਰਥੀ ਵਲੋਂ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਵੀਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਸਾਮ ਦੇ ਡਿਬਰੂਗੜ੍ਹ ਦੇ ਰਹਿਣ ਵਾਲੇ ਰਤਨੇਸ਼ ਕੁਮਾਰ ਮਿਸ਼ਰਾ (21) ਦੀ ਲਾਸ਼ ਬੁੱਧਵਾਰ ਨੂੰ ਹੋਸਟਲ ਦੇ ਕਮਰੇ 'ਚ ਪੱਖੇ ਨਾਲ ਲਟਕਦੀ ਹੋਈ ਮਿਲੀ। ਪੁਲਸ ਨੂੰ ਸ਼ੱਕ ਹੈ ਕਿ ਮਿਸ਼ਰਾ ਨੇ ਪਰਿਵਾਰ 'ਚ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕੀਤੀ ਹੈ।
ਇਹ ਵੀ ਪੜ੍ਹੋ - ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸਰਕਾਰ ਨੇ ਦਿੱਤੇ ਇਹ ਹੁਕਮ
ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸਨੇ ਆਪਣੇ ਛੋਟੇ ਭਰਾ ਨੂੰ ਇੱਕ ਆਡੀਓ ਸੰਦੇਸ਼ ਭੇਜਿਆ ਸੀ, ਜਿਸ ਵਿੱਚ ਉਸਨੇ ਆਪਣੇ ਪਿਤਾ ਨੂੰ ਆਪਣੀ ਜ਼ਮੀਨ ਨਾ ਵੇਚਣ ਦੀ ਬੇਨਤੀ ਕੀਤੀ ਸੀ। ਉਸਨੇ ਆਪਣੇ ਭਰਾ ਨੂੰ ਡਾਕਟਰ ਬਣਨ ਅਤੇ ਅਸਾਮ ਵਿੱਚ ਰਹਿਣ ਲਈ ਵੀ ਕਿਹਾ। ਪੁਲਸ ਮੁਤਾਬਕ ਮਿਸ਼ਰਾ ਦੇ ਕਮਰੇ 'ਚੋਂ ਮਿਲੇ ਸੁਸਾਈਡ ਨੋਟ 'ਚ ਉਸ ਨੇ ਲਿਖਿਆ ਹੈ ਕਿ ਉਸ ਦੀ ਮੌਤ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ। ਵੀਰਵਾਰ ਨੂੰ ਉਸ ਦੇ ਦੂਜੇ ਸਾਲ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣੀਆਂ ਸਨ ਅਤੇ ਉਹ 10 ਦਿਨਾਂ ਦੀ ਛੁੱਟੀ ਤੋਂ ਬਾਅਦ ਮੰਗਲਵਾਰ ਨੂੰ ਘਰ ਤੋਂ ਕੈਂਪਸ ਪਰਤਿਆ। ਇਸ ਵਾਰ ਉਸ ਦੇ ਪਿਤਾ ਉਸ ਦੇ ਨਾਲ ਭੁਵਨੇਸ਼ਵਰ ਆਏ ਹੋਏ ਸਨ। ਮਿਸ਼ਰਾ ਨੇ ਬੁੱਧਵਾਰ ਨੂੰ ਆਪਣੇ ਪਿਤਾ ਨਾਲ ਪੁਰੀ ਜਾਣਾ ਸੀ, ਜੋ ਕੈਂਪਸ ਦੇ ਬਾਹਰ ਇਕ ਹੋਟਲ 'ਚ ਠਹਿਰੇ ਹੋਏ ਸਨ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਮਿਸ਼ਰਾ ਦੇ ਪਿਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਸਵੇਰੇ ਆਪਣੇ ਬੇਟੇ ਨਾਲ ਗੱਲ ਕੀਤੀ ਸੀ ਪਰ ਬਾਅਦ ਵਿੱਚ ਉਨ੍ਹਾਂ ਦੇ ਮੋਬਾਈਲ ਫੋਨ 'ਤੇ ਸੰਪਰਕ ਨਹੀਂ ਹੋ ਸਕਿਆ। ਜਦੋਂ ਵਾਰ-ਵਾਰ ਫੋਨ ਕਰਨ 'ਤੇ ਕੋਈ ਜਵਾਬ ਨਾ ਮਿਲਿਆ ਤਾਂ ਉਹ ਉਸ ਦੇ ਹੋਸਟਲ ਪੁੱਜੇ ਅਤੇ ਦੇਖਿਆ ਕਿ ਦਰਵਾਜ਼ਾ ਅੰਦਰੋਂ ਬੰਦ ਸੀ। ਉਸ ਦੇ ਪਿਤਾ ਕੁਝ ਵਿਦਿਆਰਥੀਆਂ ਨਾਲ ਉਸ ਕਮਰੇ ਵਿੱਚ ਦਾਖਲ ਹੋਏ, ਜਿੱਥੇ ਮਿਸ਼ਰਾ ਦੀ ਲਾਸ਼ ਪਈ ਹੋਈ ਸੀ। ਪੁਲਸ ਨੇ ਦੱਸਿਆ ਕਿ ਮਿਸ਼ਰਾ ਨੂੰ ਤੁਰੰਤ ਹਸਪਤਾਲ ਦੇ ਐਮਰਜੈਂਸੀ ਰੂਮ 'ਚ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਏਮਜ਼-ਭੁਵਨੇਸ਼ਵਰ ਦੇ ਨਿਰਦੇਸ਼ਕ ਆਸ਼ੂਤੋਸ਼ ਬਿਸਵਾਸ ਬਾਅਦ ਵਿਚ ਹੋਸਟਲ ਦੇ ਕਮਰੇ ਵਿਚ ਪਹੁੰਚੇ, ਜਿੱਥੇ ਮਿਸ਼ਰਾ ਨੇ ਖ਼ੁਦਕੁਸ਼ੀ ਕਰ ਲਈ ਸੀ। ਪੁਲਸ ਨੇ ਦੱਸਿਆ ਕਿ ਖੰਡਾਗਿਰੀ ਥਾਣੇ 'ਚ ਗੈਰ-ਕੁਦਰਤੀ ਮੌਤ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8