MCD ਚੋਣਾਂ: AAP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਭਗਵੰਤ ਮਾਨ ਸਮੇਤ ਇਨ੍ਹਾਂ ਨੇਤਾਵਾਂ ਨੂੰ ਮਿਲੀ ਜਗ੍ਹਾ

Friday, Nov 11, 2022 - 08:17 PM (IST)

MCD ਚੋਣਾਂ: AAP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਭਗਵੰਤ ਮਾਨ ਸਮੇਤ ਇਨ੍ਹਾਂ ਨੇਤਾਵਾਂ ਨੂੰ ਮਿਲੀ ਜਗ੍ਹਾ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਲਈ 30 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ। ਇਸ ਵਿੱਚ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਡਿਪਟੀ ਸੀਐੱਮ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਨੇਤਾਵਾਂ ਨੂੰ ਜਗ੍ਹਾ ਦਿੱਤੀ ਗਈ ਹੈ। 'ਆਪ' ਦੇ ਸਟਾਰ ਪ੍ਰਚਾਰਕਾਂ ਦੀ ਲਿਸਟ 'ਚ ਸਭ ਤੋਂ ਹੈਰਾਨ ਕਰਨ ਵਾਲਾ ਨਾਂ ਰਾਜੇਂਦਰ ਪਾਲ ਗੌਤਮ ਦਾ ਹੈ। ਗੌਤਮ ਹਾਲ ਹੀ 'ਚ ਕਥਿਤ ਤੌਰ 'ਤੇ ਹਿੰਦੂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਸੁਰਖੀਆਂ 'ਚ ਆਏ ਸਨ। ਉਹ ਦਿੱਲੀ ਸਰਕਾਰ 'ਚ ਮੰਤਰੀ ਸਨ ਪਰ ਉਨ੍ਹਾਂ ਵਿਵਾਦ ਵਧਣ 'ਤੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

PunjabKesari

ਇਹ ਵੀ ਪੜ੍ਹੋ : ਕੀ ਆਇਸ਼ਾ ਉਮਰ ਦੇ ਕਾਰਨ ਹੋਇਆ ਸ਼ੋਏਬ-ਸਾਨੀਆ ਦਾ ਤਲਾਕ, ਟੈਨਿਸ ਸਟਾਰ ਨੇ ਛੱਡਿਆ ਪਤੀ ਦਾ ਘਰ

ਭਾਜਪਾ ਨੇ ਉਠਾਏ ਸਵਾਲ

ਭਾਰਤੀ ਜਨਤਾ ਪਾਰਟੀ ਨੇ ਰਾਜੇਂਦਰ ਪਾਲ ਗੌਤਮ ਨੂੰ ਸਟਾਰ ਪ੍ਰਚਾਰਕ ਬਣਾਏ ਜਾਣ 'ਤੇ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਆਗੂ ਕਪਿਲ ਮਿਸ਼ਰਾ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਨਿਗਮ ਚੋਣਾਂ 'ਚ ਰਾਜੇਂਦਰ ਪਾਲ ਗੌਤਮ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ, ਜਿਸ ਦਾ ਮਤਲਬ ਹੈ ਕਿ ਹਿੰਦੂਆਂ ਨੂੰ ਗਾਲ੍ਹਾਂ ਕੱਢਣ ਦਾ ਕੰਮ ਰਾਜੇਂਦਰ ਪਾਲ ਗੌਤਮ ਖੁਦ ਨਹੀਂ ਕਰ ਰਿਹਾ, ਸਗੋਂ ਉਸ ਦੇ ਪਿੱਛੇ ਕੇਜਰੀਵਾਲ ਦਾ ਹਿੰਦੂ  ਵਿਰੋਧੀ ਏਜੰਡਾ ਹੈ।

ਇਹ ਵੀ ਪੜ੍ਹੋ : ਕਾਂਗਰਸ '84 ਦੇ ਦੰਗਿਆਂ ਦੇ ਮੁਲਜ਼ਮ ਨੇਤਾਵਾਂ ਨੂੰ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਲਈ ਕਰ ਰਹੀ ਹੈ ਉਤਸ਼ਾਹਿਤ : ਚੁੱਘ

ਦੱਸ ਦੇਈਏ ਕਿ ਦਿੱਲੀ 'ਚ ਨਗਰ ਨਿਗਮ ਲਈ 4 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 7 ਦਸੰਬਰ ਨੂੰ ਐਲਾਨੇ ਜਾਣਗੇ। ਦਿੱਲੀ MCD 'ਤੇ ਪਿਛਲੇ 15 ਸਾਲਾਂ ਤੋਂ ਭਾਜਪਾ ਦਾ ਕਬਜ਼ਾ ਹੈ। ਇਸੇ ਸਾਲ ਕੇਂਦਰ ਸਰਕਾਰ ਨੇ ਤਿੰਨਾਂ ਨਗਰ ਨਿਗਮਾਂ ਦਾ ਰਲੇਵਾਂ ਕਰ ਦਿੱਤਾ, ਜਿਸ ਤੋਂ ਬਾਅਦ ਚੋਣਾਂ ਵਿੱਚ ਦੇਰੀ ਹੋ ਗਈ। ਭਾਜਪਾ MCD 'ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਚੌਥੀ ਵਾਰ ਚੋਣ ਮੈਦਾਨ 'ਚ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਿੱਲੀ ਦੇ ਨਾਲ-ਨਾਲ ਐੱਮ.ਸੀ.ਡੀ. ਨੂੰ ਜਿੱਤਣ ਦੀ ਪੂਰੀ ਕੋਸ਼ਿਸ਼ ਕਰੇਗੀ। ਕਾਂਗਰਸ ਨੇ ਵੀ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News