ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਅਸਥਾਈ ਤੌਰ ''ਤੇ ਹੋਣਗੀਆਂ ਬੰਦ! ਜਾਣੋ ਵਜ੍ਹਾ

Monday, Jul 07, 2025 - 06:49 PM (IST)

ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਅਸਥਾਈ ਤੌਰ ''ਤੇ ਹੋਣਗੀਆਂ ਬੰਦ! ਜਾਣੋ ਵਜ੍ਹਾ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਤਰਵਿੰਦਰ ਸਿੰਘ ਮਾਰਵਾਹ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿੱਖ ਕੇ ਬੇਨਤੀ ਕੀਤੀ ਹੈ ਕਿ ਇਸ ਮਹੀਨੇ ਦੇ ਅੰਤ ਵਿਚ ਸ਼ੁਰੂ ਹੋਣ ਵਾਲੀ ਕਾਂਵੜ ਯਾਤਰਾ ਦੇ ਮੱਦੇਨਜ਼ਰ ਨਿਰਧਾਰਤ ਰੂਟਾਂ 'ਤੇ ਸਾਰੀਆਂ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਨੂੰ ਅਸਥਾਈ ਤੌਰ 'ਤੇ ਬੰਦ ਕੀਤਾ ਜਾਵੇ। ਦਿੱਲੀ ਵਿਚ ਭਾਜਪਾ ਦੇ ਤਿੰਨ ਸਿੱਖ ਵਿਧਾਇਕਾਂ ਵਿਚੋਂ ਇਕ ਮਾਰਵਾਹ ਨੇ ਪੱਤਰ ਵਿਚ ਲਿੱਖਿਆ ਕਿ ਸ਼ਰਾਬ ਅਤੇ ਮਾਸ ਦੀਆਂ ਦੁਕਾਨਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਨਾਲ ਕਾਂਵੜ ਯਾਤਰਾ ਦੀ ਪਵਿੱਤਰਤਾ ਯਕੀਨੀ ਬਣਾਈ ਜਾਵੇਗੀ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ Reel ਬਣਾਉਂਦੇ ਵਾਪਰੀ ਅਜਿਹੀ ਘਟਨਾ, ਦੇਖ ਕੰਬ ਗਈ ਮੌਕੇ 'ਤੇ ਮੌਜੂਦ ਲੋਕਾਂ ਦੀ ਰੂਹ

ਹਿੰਦੂ ਕੈਲੰਡਰ ਦੇ ਪਵਿੱਤਰ ਮਹੀਨੇ ਸਾਵਨ ਦੌਰਾਨ ਸ਼ਰਧਾਲੂ ਪਵਿੱਤਰ ਨਦੀਆਂ ਤੋਂ ਪਾਣੀ ਲੈਂਦੇ ਹਨ ਅਤੇ ਵੱਖ-ਵੱਖ ਮੰਦਰਾਂ ਵਿਚ ਭਗਵਾਨ ਸ਼ਿਵ ਨੂੰ ਚੜ੍ਹਾਉਣ ਲਈ ਕਾਂਵੜ ਯਾਤਰਾ ਕਰਦੇ ਹਨ। ਇਸ ਸਾਲ ਕਾਂਵੜ ਯਾਤਰਾ 11 ਜੁਲਾਈ ਤੋਂ ਸ਼ੁਰੂ ਹੋਵੇਗੀ। ਇਸ ਸਬੰਧ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਰਵਾਹ ਨੇ ਕਿਹਾ ਕਿ ਸ਼੍ਰੀ ਗੁਰੂ ਸਿੰਘ ਸਭਾ ਇਕ ਧਾਰਮਿਕ ਸਥਾਨ ਹੈ, ਜੋ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ। ਉਹਨਾਂ ਨੇ ਇਕ ਪੱਤਰ ਵਿੱਚ ਲਿੱਖਿਆ ਕਿ ਅਸੀਂ ਅਪੀਲ ਕਰਦੇ ਹਾਂ ਕਿ ਕਾਂਵੜ ਯਾਤਰਾ ਦੇ ਨਿਰਧਾਰਤ ਰੂਟਾਂ 'ਤੇ ਮਾਸ ਅਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਜਾਵੇ ਤਾਂਕਿ ਇਸ ਦੀ ਪਵਿੱਤਰਤਾ ਬਣੀ ਰਹੇ ਅਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

ਇਹ ਵੀ ਪੜ੍ਹੋ - School Holidays : ਮੁੜ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ

ਮਾਰਵਾਹ ਨੇ ਸ਼੍ਰੀ ਗੁਰੂ ਸਿੰਘ ਸਭਾ ਦੇ ਅਹੁਦੇਦਾਰਾਂ ਅਤੇ ਸ਼ਾਹ ਵਿਚਕਾਰ ਮੀਟਿੰਗ ਲਈ ਸਮਾਂ ਮੰਗਿਆ ਤਾਂ ਜੋ ਉਹ ਉਨ੍ਹਾਂ ਨੂੰ ਇੱਕ ਮੰਗ ਪੱਤਰ ਸੌਂਪ ਸਕਣ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਸਿੰਘ ਸਭਾ ਦੇ ਮੈਂਬਰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਦੇ ਮਾਲਕਾਂ ਨਾਲ ਸੰਪਰਕ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਅਪੀਲ ਕਰਨਗੇ। ਮਾਰਵਾਹ ਨੇ ਕਿਹਾ ਕਿ ਗੁਰਦੁਆਰੇ ਕਾਂਵੜੀਆਂ ਲਈ ਪੀਣ ਵਾਲੇ ਪਾਣੀ, ਦਵਾਈਆਂ ਅਤੇ ਆਰਾਮ ਕੈਂਪਾਂ ਦਾ ਵੀ ਪ੍ਰਬੰਧ ਕਰਨਗੇ।

ਇਹ ਵੀ ਪੜ੍ਹੋ - ਬੁਆਏਫ੍ਰੈਂਡ ਨਾਲ ਹੋਟਲ ਪੁੱਜੀ MSc student, ਬੁੱਕ ਕਰਵਾਇਆ ਕਮਰਾ, ਜਦੋਂ ਖੋਲ੍ਹਿਆ ਦਰਵਾਜ਼ਾ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News