ਮੀਡੀਆ ਕਰਮਚਾਰੀ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਵੋਟ, ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ
Tuesday, Mar 19, 2024 - 08:00 PM (IST)
 
            
            ਨਵੀਂ ਦਿੱਲੀ — ਚੋਣ ਕਮਿਸ਼ਨ ਨੇ ਆਉਣ ਵਾਲੀਆਂ ਆਮ ਚੋਣਾਂ ਦੇ ਸੰਦਰਭ 'ਚ 'ਜ਼ਰੂਰੀ ਸੇਵਾ ਸ਼੍ਰੇਣੀ' ਦੇ ਤਹਿਤ 'ਮੀਡੀਆ ਕਰਮਚਾਰੀਆਂ' ਨੂੰ ਨੋਟੀਫਾਈ ਕੀਤਾ ਹੈ ਅਤੇ ਉਨ੍ਹਾਂ ਨੂੰ ਡਾਕ ਰਾਹੀਂ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ। ਕਮਿਸ਼ਨ ਵੱਲੋਂ ਮੰਗਲਵਾਰ ਨੂੰ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਜਿਹੜੇ ਮੀਡੀਆ ਕਰਮੀਆਂ ਨੂੰ ਪੋਲਿੰਗ ਵਾਲੇ ਦਿਨ ਕਵਰੇਜ ਲਈ ਕਮਿਸ਼ਨ ਵੱਲੋਂ ਅਧਿਕਾਰਤ ਕੀਤਾ ਗਿਆ ਹੈ, ਉਹ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੇ ਵਿਕਲਪ ਦਾ ਲਾਭ ਉਠਾ ਸਕਦੇ ਹਨ।
ਇਹ ਵੀ ਪੜ੍ਹੋ- ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, ਜਲੰਧਰ ਦੇ DC ਵਿਸ਼ੇਸ਼ ਸਾਰੰਗਲ ਸਣੇ ADGP ਤੇ DIG ਦਾ ਕੀਤਾ ਤਬਾਦਲਾ
ਕਮਿਸ਼ਨ ਨੇ ਕਿਹਾ ਹੈ ਕਿ ਇਸ ਦੇ ਲਈ ਉਹ ਮੀਡੀਆ ਕਰਮਚਾਰੀ ਸੰਸਦੀ ਹਲਕੇ ਦੇ ਸਬੰਧਤ ਡੀਈਓ/ਆਰਓ ਦੇ ਦਫ਼ਤਰ ਤੋਂ ਫਾਰਮ 12ਡੀ ਪ੍ਰਾਪਤ ਕਰ ਸਕਦੇ ਹਨ ਜਿੱਥੇ ਉਹ ਵੋਟਰ ਵਜੋਂ ਰਜਿਸਟਰਡ ਹਨ। ਉਹ ਸਬੰਧਤ ਸੀਈਓ/ਡੀਈਓ ਦੀ ਵੈੱਬਸਾਈਟ ਤੋਂ ਫਾਰਮ 12ਡੀ ਵੀ ਡਾਊਨਲੋਡ ਕਰ ਸਕਦੇ ਹਨ। ਕਮਿਸ਼ਨ ਨੇ ਕਿਹਾ ਹੈ ਕਿ ਉਸ ਨੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਮੀਡੀਆ ਨੂੰ ਹਮੇਸ਼ਾ ਅਹਿਮ ਸਹਿਯੋਗੀ ਮੰਨਿਆ ਹੈ। ਇਹ ਪਹਿਲ ਨਾਲ ਚੋਣਾਂ ਵਿੱਚ ਮੀਡੀਆ ਕਰਮੀਆਂ ਦੀ ਭਾਗੀਦਾਰੀ ਦੀ ਸਹੂਲਤ ਦੇਵੇਗੀ। ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 1 ਜੂਨ ਤੱਕ ਸੱਤ ਪੜਾਵਾਂ ਵਿੱਚ ਕਰਵਾਈਆਂ ਜਾਣਗੀਆਂ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            