ਮੈਡੀਕਲ ਕਾਲਜ 'ਚ ਲੀਕ ਹੋਈ ਜ਼ਹਿਰੀਲੀ ਗੈਸ, ਇਕ ਮਰੀਜ਼ ਨੇ ਤੋੜਿਆ ਦਮ, ਕਈਆਂ ਦੀ ਹਾਲਤ ਖ਼ਰਾਬ

Monday, May 26, 2025 - 10:54 AM (IST)

ਮੈਡੀਕਲ ਕਾਲਜ 'ਚ ਲੀਕ ਹੋਈ ਜ਼ਹਿਰੀਲੀ ਗੈਸ, ਇਕ ਮਰੀਜ਼ ਨੇ ਤੋੜਿਆ ਦਮ, ਕਈਆਂ ਦੀ ਹਾਲਤ ਖ਼ਰਾਬ

ਸ਼ਾਹਜਹਾਂਪੁਰ- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ’ਚ ਸਥਿਤ ਪੰਡਤ ਰਾਮਪ੍ਰਸਾਦ ਬਿਸਮਿਲ ਮੈਡੀਕਲ ਕਾਲਜ ’ਚ ਐਤਵਾਰ ਨੂੰ ਆਕਸੀਜਨ ਪਲਾਂਟ ’ਚੋਂ ਗੈਸ ਲੀਕ ਹੋਣ ਨਾਲ ਹਫੜਾ-ਦਫ਼ੜੀ ਮਚ ਗਈ। ਘਟਨਾ ਤੋਂ ਬਾਅਦ ਹਸਪਤਾਲ ’ਚ ਭਰਤੀ ਮਰੀਜ਼ਾਂ ’ਚ ਭਾਜੜ ਵਰਗੀ ਸਥਿਤੀ ਪੈਦਾ ਹੋ ਗਈ। ਗੈਸ ਰਿਸਣ ਨਾਲ ਇਕ ਮਰੀਜ਼ ਦੀ ਮੌਤ ਹੋ ਗਈ ਅਤੇ ਕਈਆਂ ਦੀ ਹਾਲਤ ਖਰਾਬ ਹੋ ਗਈ। ਹਸਪਤਾਲ ’ਚ ਭਰਤੀ ਮਰੀਜ਼ਾਂ ਨੂੰ ਸ਼ਿਫਟ ਕੀਤਾ ਗਿਆ।

ਇਹ ਵੀ ਪੜ੍ਹੋ : ਭਖਦੀ ਗਰਮੀ ਨੇ ਇਨ੍ਹਾਂ ਸੂਬਿਆਂ ਦੇ ਸਕੂਲਾਂ ਨੂੰ ਲਵਾ'ਤੇ ਤਾਲੇ ! ਹੋ ਗਿਆ ਛੁੱਟੀਆਂ ਦਾ ਐਲਾਨ

ਜਾਣਕਾਰੀ ਮੁਤਾਬਕ ਗੈਸ ਲੀਕ ਹੋਣ ਤੋਂ ਬਾਅਦ ਲੋਕਾਂ ਨੂੰ ਸਾਹ ਲੈਣ ’ਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਫਾਇਰ ਬ੍ਰਿਗੇਡ ਦੀ ਟੀਮ ਨੇ ਮਰੀਜ਼ਾਂ ਨੂੰ ਮੈਡੀਕਲ ਕਾਲਜ ’ਚੋਂ ਬਾਹਰ ਕੱਢਿਆ। ਮਰੀਜ਼ਾਂ ਨੂੰ ਸਾਹ ਲੈਣ ’ਚ ਮੁਸ਼ਕਿਲ ਦੇ ਨਾਲ-ਨਾਲ ਅੱਖਾਂ ’ਚ ਜਲਨ ਦਾ ਵੀ ਸਾਹਮਣਾ ਕਰਨਾ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਪਰੇਸ਼ਨ ਥਿਏਟਰ ’ਚੋਂ ਗੈਸ ਦਾ ਧੂੰਆਂ ਨਿਕਲਦਾ ਵੇਖਿਆ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

DIsha

Content Editor

Related News