ਮੈਡੀਕਲ ਕਾਲਜ ਦੇ ਵਿਦਿਆਰਥੀ ਨੇ ਆਪਣੀ ਕਾਰ ''ਚ ਕੀਤੀ ਖ਼ੁਦਕੁਸ਼ੀ

Sunday, Sep 29, 2024 - 11:44 AM (IST)

ਮੈਡੀਕਲ ਕਾਲਜ ਦੇ ਵਿਦਿਆਰਥੀ ਨੇ ਆਪਣੀ ਕਾਰ ''ਚ ਕੀਤੀ ਖ਼ੁਦਕੁਸ਼ੀ

ਪ੍ਰਯਾਗਰਾਜ (ਭਾਸ਼ਾ) - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੇ ਮੋਤੀ ਲਾਲ ਨਹਿਰੂ ਮੈਡੀਕਲ ਕਾਲਜ ਦੇ ਇੱਕ ਐੱਮਐੱਸ ਵਿਦਿਆਰਥੀ ਨੇ ਸ਼ਨੀਵਾਰ ਦੇਰ ਰਾਤ ਕਥਿਤ ਤੌਰ 'ਤੇ ਆਪਣੀ ਕਾਰ ਵਿੱਚ ਖ਼ੁਦਕੁਸ਼ੀ ਕਰ ਲਈ। ਪੁਲਸ ਦੇ ਡਿਪਟੀ ਕਮਿਸ਼ਨਰ (ਸਿਟੀ) ਅਭਿਸ਼ੇਕ ਭਾਰਤੀ ਨੇ ਦੱਸਿਆ ਕਿ ਮੋਤੀਲਾਲ ਨਹਿਰੂ ਮੈਡੀਕਲ ਕਾਲਜ ਨਾਲ ਸਬੰਧਤ ਐਸਆਰਐਨ ਹਸਪਤਾਲ ਦੇ ਡਾਕਟਰਾਂ ਨੇ ਸ਼ਨੀਵਾਰ ਰਾਤ ਪੁਲਸ ਨੂੰ ਸੂਚਿਤ ਕੀਤਾ ਕਿ ਉਸੇ ਹਸਪਤਾਲ ਵਿੱਚ ਕੰਮ ਕਰਦੇ ਡਾਕਟਰ ਕਾਰਤੀਕੇਯ ਸ਼੍ਰੀਵਾਸਤਵ (28) ਨੇ ਖ਼ੁਦਕੁਸ਼ੀ ਕਰ ਲਈ ਹੈ। 

ਇਹ ਵੀ ਪੜ੍ਹੋ ਹਾਏ ਓ ਰੱਬਾ! ਟੀਚਰ ਨੇ ਕੁੱਟ-ਕੁੱਟ ਪਾੜ 'ਤਾ ਕੰਨ ਦਾ ਪਰਦਾ, 5ਵੀਂ ਦੇ ਵਿਦਿਆਰਥੀ ਦੀ ਹਾਲਤ ਗੰਭੀਰ

ਉਨ੍ਹਾਂ ਦੱਸਿਆ ਕਿ ਪੁਲਸ ਅਧਿਕਾਰੀ, ਡੌਗ ਸਕੁਐਡ ਆਦਿ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ ਅਤੇ ਸਾਰੀ ਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸਹਾਇਕ ਪੁਲਸ ਕਮਿਸ਼ਨਰ (ਕੋਤਵਾਲੀ) ਮਨੋਜ ਕੁਮਾਰ ਸਿੰਘ ਨੇ ਦੱਸਿਆ ਕਿ ਡਾਕਟਰ ਨੇ ਕਥਿਤ ਤੌਰ ’ਤੇ ਆਪਣੀ ਕਾਰ ਵਿੱਚ ਟੀਕਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ। ਕਾਰਤਿਕੇਆ ਮੈਡੀਕਲ ਕਾਲਜ ਵਿੱਚ ਐਮਐਸ ਦਾ ਵਿਦਿਆਰਥੀ ਸੀ ਅਤੇ ਕੋਟਦਵਾਰ, ਉੱਤਰਾਖੰਡ ਦਾ ਵਸਨੀਕ ਸੀ। ਸਿੰਘ ਨੇ ਦੱਸਿਆ ਕਿ ਪੰਚਨਾਮਾ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਰੂਹ ਕੰਬਾਊ ਹਾਦਸਾ: ਬੱਸ ਨੇ ਉੱਡਾਏ 3 ਵਾਹਨ, 7 ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News