ਹਿਮਾਚਲ ਦੀ ਮੰਡੀ ''ਚ ਮੈਡੀਕਲ ਵਿਦਿਆਰਥੀ ਨੇ ਫਾਹਾ ਲਾ ਕੀਤੀ ਖੁਦਕੁਸ਼ੀ
Saturday, Jul 27, 2024 - 02:22 AM (IST)

ਮੰਡੀ — ਮੰਡੀ ਦੇ ਇਕ ਸਰਕਾਰੀ ਕਾਲਜ ਦੀ ਮੈਡੀਕਲ ਵਿਦਿਆਰਥਣ ਨੇ ਸ਼ੁੱਕਰਵਾਰ ਨੂੰ ਆਪਣੇ ਹੋਸਟਲ ਦੇ ਕਮਰੇ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਰਾਜਸਥਾਨ ਦੇ ਜੈਪੁਰ ਦਾ ਰਹਿਣ ਵਾਲਾ ਵਿਜੇ ਉਦੈਨਿਆ (22) ਐਮਬੀਬੀਐਸ ਤੀਜੇ ਸਮੈਸਟਰ ਦਾ ਵਿਦਿਆਰਥੀ ਸੀ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਹੋਰ ਵਿਦਿਆਰਥੀਆਂ ਨੂੰ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਤੁਰੰਤ ਉਸ ਨੂੰ ਮੈਡੀਕਲ ਕਾਲਜ ਦੇ ਐਮਰਜੈਂਸੀ ਵਾਰਡ ਵਿੱਚ ਲੈ ਗਏ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮੰਡੀ ਦੇ ਸਹਾਇਕ ਥਾਣੇਦਾਰ ਸਾਗਰ ਚੰਦ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।