ਬੈਂਕਰ ਤੋਂ ਆਗੂ ਬਣੀ ਮੀਰਾ ਸਾਨਿਆਲ ਦਾ ਦਿਹਾਂਤ

01/12/2019 2:10:22 AM

ਨਵੀਂ ਦਿੱਲੀ– ਸਫਲ ਬੈਂਕਰ ਤੋਂ ਆਗੂ ਬਣੀ ਮੀਰਾ ਸਾਨਿਆਲ (57) ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕੈਂਸਰ ਸੀ। ਰਾਇਲ ਬੈਂਕ ਆਫ ਸਕਾਟਲੈਂਡ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਰਹੀ ਸਾਨਿਆਲ ਨੌਕਰੀ ਛੱਡਣ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ ਸੀ। ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੇ ਮੁੰਬਈ ਦੱਖਣੀ ਸੀਟ ਤੋਂ ਚੋਣ ਲੜੀ ਸੀ ਪਰ ਹਾਰ ਗਈ ਸੀ। ‘ਆਪ’ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਕਰਦਿਆਂ ਟਵੀਟ ਕੀਤਾ ਕਿ ਦੇਸ਼ ਨੇ ਇਕ ਅਹਿਮ ਆਰਥਕ ਮਾਮਲਿਆਂ ਦੀ ਜਾਣਕਾਰੀ ਰੱਖਣ ਵਾਲੀ ਔਰਤ ਨੂੰ ਗੁਆ ਦਿੱਤਾ ਹੈ


Inder Prajapati

Content Editor

Related News