ਮੀਤ ਹੇਅਰ ਨੇ ਸੰਸਦ ’ਚ ਚੁੱਕਿਆ ਆੜ੍ਹਤੀਆਂ ਦੇ ਕਮਿਸ਼ਨ ਦਾ ਮੁੱਦਾ

Friday, Apr 04, 2025 - 01:06 AM (IST)

ਮੀਤ ਹੇਅਰ ਨੇ ਸੰਸਦ ’ਚ ਚੁੱਕਿਆ ਆੜ੍ਹਤੀਆਂ ਦੇ ਕਮਿਸ਼ਨ ਦਾ ਮੁੱਦਾ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲਾਂ ਵਾਂਗ ਐੱਮ.ਐੱਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਤੇ ਗੋਦਾਮਾਂ ’ਚੋਂ ਝੋਨੇ ਦੀ ਚੁਕਾਈ ਨੂੰ ਤੇਜ਼ ਕਰਨ ਲਈ ਪੰਜਾਬ ਲਈ ਸਪੈਸ਼ਲਾਂ ਵਧਾਉਣ ਦੀ ਮੰਗ ਰੱਖੀ।

ਉਨ੍ਹਾਂ ਕਿਹਾ ਕਿ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਇਨ੍ਹਾਂ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ। ਮੀਤ ਹੇਅਰ ਨੇ ਕਿਹਾ ਕਿ 2019-20 ਤੱਕ ਕਣਕ ਤੇ ਝੋਨੇ ਉੱਪਰ ਆੜ੍ਹਤੀਆਂ ਦਾ ਕਮਿਸ਼ਨ ਘੱਟੋ ਘੱਟ ਲਾਗਤ ਮੁੱਲ (ਐੱਮ.ਐੱਸ.ਪੀ.) ਦਾ ਢਾਈ ਫੀਸਦੀ ਨਿਰਧਾਰਤ ਸੀ, ਜਿਸ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਇਸ ਨੂੰ ਬਦਲ ਕੇ 46 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ। ਉਦੋਂ ਤੋਂ ਇਹੋ ਦਰ ਚੱਲ ਰਹੀ ਹੈ ਜਦੋਂਕਿ ਮਹਿੰਗਾਈ ਹੋਰ ਵਧ ਗਈ ਪਰ ਕਮਿਸ਼ਨ ਜਿਉਂ ਦਾ ਤਿਉਂ ਰਿਹਾ, ਜਿਸ ਕਾਰਨ ਪਿਛਲੇ ਸਮੇਂ ’ਚ ਆੜ੍ਹਤੀਆਂ ਵਲੋਂ ਹੜਤਾਲ ਕੀਤੀ ਗਈ, ਜਿਸ ਦਾ ਸਿੱਧਾ ਅਸਰ ਪੰਜਾਬ ’ਚ ਫਸਲ ਦੀ ਖ਼ਰੀਦ ’ਤੇ ਪਿਆ। ਮੀਤ ਹੇਅਰ ਨੇ ਆੜ੍ਹਤੀਆਂ ਦੀ ਮੰਗ ਨੂੰ ਜਾਇਜ਼ ਦੱਸਦਿਆਂ ਉਨ੍ਹਾਂ ਦਾ ਕਮਿਸ਼ਨ ਮੁੜ ਤੋਂ ਐੱਮ.ਐੱਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਮੰਗ ਰੱਖੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News