ਤੇਜਸਵੀ ਦੀ ਰਿਹਾਇਸ਼ ’ਤੇ ‘ਇੰਡੀਆ’ ਗੱਠਜੋੜ ਦੀ 6 ਘੰਟੇ ਤੱਕ ਚੱਲੀ ਮੀਟਿੰਗ
Saturday, Jul 12, 2025 - 11:55 PM (IST)

ਪਟਨਾ, (ਭਾਸ਼ਾ)- ਬਿਹਾਰ ਵਿਚ ‘ਇੰਡੀਆ’ ਗੱਠਜੋੜ ਦੀਆਂ ਪਾਰਟੀਆਂ ਨੇ ਸ਼ਨੀਵਾਰ ਨੂੰ ਇੱਥੇ 6 ਘੰਟੇ ਤੱਕ ਮੀਟਿੰਗ ਕੀਤੀ, ਜਿਸ ਵਿਚ ਇਸ ਸਾਲ ਦੇ ਅਖੀਰ ਵਿਚ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਸਮੇਤ ਹੋਰ ਮੁੱਦਿਆਂ ’ਤੇ ਚਰਚਾ ਕੀਤੀ ਗਈ।
ਇਹ ਮੀਟਿੰਗ ਰਾਜ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਦੇ ਘਰ ਹੋਈ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਹਾਂ, ਸੀਟਾਂ ਦੀ ਵੰਡ ’ਤੇ ਗੱਲਬਾਤ ਸ਼ੁਰੂ ਹੋ ਗਈ ਹੈ ਪਰ ਮੈਂ ਇਸ ਸਮੇਂ ਹੋਰ ਵੇਰਵੇ ਨਹੀਂ ਦੇ ਸਕਦਾ। ਵਿਚਾਰ-ਵਟਾਂਦਰਾ ਇਕ ਅੰਦਰੂਨੀ ਮਾਮਲਾ ਹੈ ਅਤੇ ਜਦੋਂ ਚੀਜ਼ਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ, ਤਾਂ ਅਸੀਂ ਇਸਨੂੰ ਜਨਤਕ ਕਰਾਂਗੇ। ਉਨ੍ਹਾਂ ਦੇ ‘ਇੰਡੀਆ’ ਗੱਠਜੋੜ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣ ਦੀ ਸੰਭਾਵਨਾ ਹੈ।