ਮਹਾਰਾਸ਼ਟਰ ’ਚ ਨਵੀਂ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼, ਗ੍ਰਹਿ ਮੰਤਰੀ ਸ਼ਾਹ ਦੀ ਰਿਹਾਇਸ਼ ’ਤੇ ਹੋਈ ਮੀਟਿੰਗ
Thursday, Nov 28, 2024 - 10:31 PM (IST)
ਨਵੀਂ ਦਿੱਲੀ- ਮਹਾਰਾਸ਼ਟਰ ਵਿਚ ਨਵੀਂ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਸੂਬੇ ਦੇ ਅਗਲੇ ਮੁੱਖ ਮੰਤਰੀ ਦੀ ਚੋਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਮੀਟਿੰਗ ਹੋਈ। ਮੀਟਿੰਗ ਵਿਚ ਭਾਜਪਾ ਪ੍ਰਧਾਨ ਜੇ. ਪੀ. ਨੱਡਾ, ਦੇਵੇਂਦਰ ਫੜਨਵੀਸ, ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨੇ ਹਿੱਸਾ ਲਿਆ।
ਮੀਟਿੰਗ ਤੋਂ ਪਹਿਲਾਂ ਫੜਨਵੀਸ ਅਤੇ ਅਜੀਤ ਪਵਾਰ ਵਿਚਾਲੇ ਮੀਟਿੰਗ ਵੀ ਹੋਈ। ਦੂਜੇ ਪਾਸੇ ਸ਼ਿੰਦੇ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਭਾਜਪਾ ਦੇ ਸੀਨੀਅਰ ਆਗੂ ਜੋ ਵੀ ਫੈਸਲਾ ਲੈਣਗੇ, ਉਹ ਉਸ ਦਾ ਸਮਰਥਨ ਕਰਨਗੇ।
ਇੱਥੇ ਮੁੰਬਈ ਵਿਚ ਫੜਨਵੀਸ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਫੜਨਵੀਸ ਨੂੰ ਮਹਾਰਾਸ਼ਟਰ ਦਾ ਮੁੱਖ ਮੰਤਰੀ ਐਲਾਨ ਕਰਨ ਵਾਲੇ ਬੈਨਰ ਲਗਾਏ ਗਏ ਹਨ। ਇਹ ਬੈਨਰ ਭਾਜਪਾ ਵਰਕਰਾਂ ਨੇ ਲਗਾਏ ਹਨ। ਬੈਨਰ ’ਚ ਫੜਨਵੀਸ ਨੂੰ ਸਹੁੰ ਚੁੱਕਦਿਆਂ ਵੀ ਦਿਖਾਇਆ ਗਿਆ ਹੈ।