CWC ਬੈਠਕ ’ਚ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ’ਤੇ ਵਰ੍ਹੀ ਸੋਨੀਆ ਗਾਂਧੀ

01/22/2021 1:26:23 PM

ਨਵੀਂ ਦਿੱਲੀ– ਕਾਂਗਰਸ ਦੀ ਆਪਣੀ ਨੀਤੀ ਬਣਾਉਣ ਵਾਲੀ ਇਕਾਈ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ.) ਦੀ ਸ਼ੁੱਕਰਵਾਰ ਨੂੰ ਬੈਠਕ ਹੋਈ ਜਿਸ ਦੀ ਅਗਵਾਈ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੀਤੀ। ਇਸ ਦੌਰਾਨ ਸੋਨੀਆ ਗਾਂਧੀ ਨੇ ‘ਰਿਪਬਲਿਕ ਟੀ.ਵੀ.’ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਦੀ ਕਥਿਤ ਵਟਸਐਪ ਚੈਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦੂਜਿਆਂ ਨੂੰ ਦੇਸ਼-ਭਗਤੀ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਵੰਡਣ ਵਾਲੇ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਗਏ ਹਨ। ਸੋਨੀਆ ਗਾਂਧੀ ਨੇ ਇਹ ਦੋਸ਼ ਵੀ ਲਗਾਇਆ ਕਿ ਸਰਕਾਰ ਨੇ ਕਿਸਾਨ ਜਥੇਬੀਆਂ ਨਾਲ ਗੱਲਬਾਤ ਦੇ ਨਾਂ ’ਤੇ ਹੈਰਾਨ ਕਰਨ ਵਾਲੀ ਅਸੰਵੇਦਨਸ਼ੀਲਤਾ ਅਤੇ ਹੰਕਾਰ ਵਿਖਾਇਆ ਹੈ। 

PunjabKesari

ਖੇਤੀ ਕਾਨੂੰਨ ਜਲਦਬਾਜ਼ੀ ’ਚ ਬਣਾਏ ਗਏ: ਸੋਨੀਆ ਗਾਂਧੀ
ਸੀ.ਡਬਲਯੂ.ਸੀ. ਬੈਠਕ ’ਚ ਸੋਨੀਆ ਗਾਂਧੀ ਨੇ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ’ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਕ ਹਫਤੇ ’ਚ ਸੰਸਦ ਸੈਂਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਹ ਬਜਟ ਸੈਸ਼ਨ ਹੈ ਪਰ ਜਨਹਿਤ ਦੇ ਕਈ ਅਜਿਹੇ ਮੁੱਦੇ ਹਨ ਜਿਨ੍ਹਾਂ ’ਤੇ ਪੂਰੀ ਤਰ੍ਹਾਂ ਚਰਚਾ ਕੀਤੇ ਜਾਣ ਦੀ ਲੋੜ ਹੈ। ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਸਰਕਾਰ ਨੇ ਗੱਲਬਾਤ ਦੇ ਨਾਂ ’ਤੇ ਹੈਰਾਨ ਕਰਨ ਵਾਲੀ ਅਸੰਵੇਦਨਸ਼ੀਲਤਾ ਅਤੇ ਹੰਕਾਰ ਵਿਖਾਇਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸਪਸ਼ਟ ਹੈ ਕਿ ਕਾਨੂੰਨ ਜਲਦਬਾਜ਼ੀ ’ਚ ਬਣਾਏ ਗਏ ਅਤੇ ਸੰਸਦ ਨੂੰ ਇਨ੍ਹਾਂ ਦੇ ਪ੍ਰਭਾਵਾਂ ਦਾ ਮੁਲਾਂਕਣ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ। ਅਸੀਂ ਇਨ੍ਹਾਂ ਕਾਨੂੰਨਾਂ ਨੂੰ ਖਾਰਜ ਕਰਦੇ ਹਾਂ ਕਿਉਂਕਿ ਇਹ ਖੁਰਾਕ ਸੁਰੱਖਿਆ ਦੀਆਂ ਬੁਨਿਆਦਾਂ ਨੂੰ ਖ਼ਤਮ ਕਰ ਦੇਣਗੇ। 

PunjabKesari

ਅਰਥਵਿਵਸਥਾ ਨੂੰ ਲੈ ਕੇ ਵੀ ਸਰਕਾਰ ’ਤੇ ਵਿਨ੍ਹਿਆ ਨਿਸ਼ਾਨਾ 
ਵਟਸਐਪ ਚੈਟ ਦਾ ਹਵਾਲਾ ਦਿੰਦੇ ਹੋਏ ਸੋਨੀਆ ਗਾਂਧੀ ਨੇ ਕਿਹਾ ਕਿ ਹਾਲ ਹੀ ’ਚ ਅਸੀਂ ਬਹੁਤ ਹੀ ਪਰੇਸ਼ਾਨ ਕਰਨ ਵਾਲੀਆਂ ਖਬਰਾਂ ਵੇਖੀਆਂ ਕਿ ਕਿਸ ਤਰ੍ਹਾਂ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕੀਤਾ ਗਿਆ ਹੈ, ਜੋ ਲੋਕ ਦੂਜਿਆਂ ਨੂੰ ਦੇਸ਼-ਭਗਤੀ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਵੰਡਦੇ ਹਨ ਉਹ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਗਏ ਹਨ। ਉਨ੍ਹਾਂ ਅਰਥਵਿਵਸਥਾ ਦੀ ਹਾਲਤ ਨੂੰ ਲੈ ਕੇ ਵੀ ਸਰਕਾਰ ’ਤੇ ਨਿਸ਼ਾਨਾ ਵਿਨ੍ਹਿਆ ਅਤੇ ਕਿਹਾ ਕਿ ਸਰਕਾਰ ਨਿੱਜੀਕਰਣ ਨੂੰ ਲੈ ਕੇ ਜਲਦਬਾਜ਼ੀ ’ਚ ਹੈ। ਸੀ.ਡਬਲਯੂ.ਸੀ. ਦੀ ਇਸ ਡਿਜੀਟਲ ਬੈਠਕ ’ਚ ਇਹ ਵੀ ਸਾਫ ਹੋ ਗਿਆ ਕਿ ਕਾਂਗਰਸ ’ਚ ਪ੍ਰਧਾਨ ਦੇ ਅਹੁਦੇ ਦੀ ਚੋਣ ਇਸੇ ਸਾਲ ਮਈ ’ਚ ਹੋਵੇਗੀ।


Rakesh

Content Editor

Related News