ਸਿੰਘੂ ਬਾਰਡਰ ’ਤੇ ਚਢੂਨੀ ਦੀ ਸੂਬਾ ਪੱਧਰੀ ਬੈਠਕ, ਬੋਲੇ- ਮੰਗਾਂ ਪੂਰੀ ਹੋਣ ਤੱਕ ਜਾਰੀ ਰਹੇਗਾ ਅੰਦੋਲਨ

12/01/2021 4:18:23 PM

ਸੋਨੀਪਤ— 26 ਨਵੰਬਰ 2020 ਨੂੰ 3 ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਸ਼ੁਰੂ ਹੋਇਆ ਕਿਸਾਨ ਅੰਦੋਲਨ ਹੋਰ ਮੰਗਾਂ ਨੂੰ ਲੈ ਕੇ ਅਟਕ ਗਿਆ ਹੈ। ਭਾਵੇਂ ਹੀ ਅੰਦੋਲਨ ਆਪਣੀ ਆਖ਼ਰੀ ਪੜਾਅ ’ਤੇ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਬਾਕੀ ਦੀਆਂ ਮੰਗਾਂ ਨਹੀਂ ਮੰਨ ਲੈਂਦੀ, ਉਦੋਂ ਤੱਕ ਅੰਦੋਲਨ ਜਾਰੀ ਰਹੇਗੀ। ਅੱਜ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਆਗੂ ਗੁਰਨਾਮ ਸਿੰਘ ਚਢੂਨੀ ਨੇ ਸਿੰਘੂ ਬਾਰਡਰ ’ਤੇ ਸੂਬਾ ਪੱਧਰੀ ਮੀਟਿੰਗ ਕੀਤੀ। ਹਾਲਾਂਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਹੋਈ ਸੀ, ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵਿਆਹ ਮਗਰੋਂ ਵੀ ਸਕੂਲ ਸਮੇਂ ਦੇ ਪ੍ਰੇਮੀ ਨਾਲ ਘੱਟ ਨਹੀਂ ਹੋਇਆ ਪਿਆਰ, ਪਤਨੀ ਨੇ ਹੱਥੀਂ ਉਜਾੜ ਲਿਆ ਘਰ

ਕਿਸਾਨ ਆਗੂ ਚਢੂਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ ਬੈਠਕ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਸਾਨੂੰ ਗੱਲਬਾਤ ਦਾ ਕੋਈ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਸ਼ਾਮ 5 ਵਜੇ ਮੁੱਖ ਮੰਤਰੀ ਨਾਲ ਮੁਲਾਕਾਤ ਹੋ ਸਕਦੀ ਸੀ ਪਰ ਉਸ ਨੂੰ ਵੀ ਟਾਲ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਕਿਸਾਨਾਂ ਨੂੰ ਮੁਆਵਜ਼ੇ 'ਤੇ ਬੋਲੇ ਨਰਿੰਦਰ ਤੋਮਰ, ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ

ਚਢੂਨੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਐੱਮ. ਐੱਸ. ਪੀ. ਦੀ ਗਰੰਟੀ ’ਤੇ ਕਾਨੂੰਨ ਨਹੀਂ ਬਣ ਜਾਂਦਾ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਮੁਕੱਦਮੇ ਰੱਦ ਕੀਤੇ ਜਾਣ। ਲਖੀਮਪੁਰ ਖੀਰੀ ਹਿੰਸਾ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। 

ਇਹ ਵੀ ਪੜ੍ਹੋ: ਵਿਗਿਆਨ ਦਾ ਚਮਤਕਾਰ: 5 ਸਾਲ ਦੀ ਬੱਚੀ ਦੇ ਸਰੀਰ ’ਚ ਧੜਕਨ ਲੱਗਾ 41 ਸਾਲਾ ਕਿਸਾਨ ਦਾ ਦਿਲ

ਨੋਟ-ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

Tanu

This news is Content Editor Tanu