''ਇੰਡੀਆ'' ਗਠਜੋੜ ਦੀਆਂ ਪਾਰਟੀਆਂ ਦੀ ਮੀਟਿੰਗ : ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਤੇ ਹੋਈ ਚਰਚਾ
Thursday, Dec 07, 2023 - 09:30 AM (IST)
ਨਵੀਂ ਦਿੱਲੀ, (ਭਾਸ਼ਾ)- ਵਿਰੋਧੀ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦੀਆਂ ਸਹਿਯੋਗੀ ਪਾਰਟੀਆਂ ਦੇ ਸੰਸਦੀ ਦਲਾਂ ਦੇ ਨੇਤਾਵਾਂ ਨੇ ਬੁੱਧਵਾਰ ਨੂੰ ਇੱਥੇ ਇਕ ਮੀਟਿੰਗ ਕੀਤੀ ਜਿਸ ਵਿਚ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦੀ ਸਥਿਤੀ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਗਲੀ ਰਣਨੀਤੀ ’ਤੇ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ : ਹਾਰਟ ਅਟੈਕ ਪੀੜਤ ਨੂੰ ਤੁਰੰਤ ਮਦਦ ਦੀ ਲੋੜ, ਮਰੀਜ਼ ਨੂੰ ਤੁਰੰਤ ਦਿੱਤਾ ਜਾਵੇ ਇਲਾਜ : ਮਨਸੁਖ ਮਾਂਡਵੀਆ
ਕਾਂਗਰਸ ਪ੍ਰਧਾਨ ਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਨਿਵਾਸ ’ਤੇ ਹੋਈ ਮੀਟਿੰਗ ’ਚ ਕਾਂਗਰਸ ਤੋਂ ਖੜਗੇ, ਰਾਹੁਲ ਗਾਂਧੀ ਅਤੇ ਜੈਰਾਮ ਰਮੇਸ਼, ਡੀ. ਐੱਮ. ਕੇ. ਤੋਂ ਟੀ. ਆਰ. ਬਾਲੂ, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਜਾਵੇਦ ਅਲੀ ਖਾਨ ਅਤੇ ਐੱਸ. ਟੀ. ਹਸਨ, ਆਮ ਆਦਮੀ ਪਾਰਟੀ ਦੇ ਰਾਘਵ ਚੱਢਾ, ਜਨਤਾ ਦਲ (ਯੂਨਾਈਟਿਡ) ਦੇ ਰਾਜੀਵ ਰੰਜਨ ਸਿੰਘ ਉਰਫ ਲਲਨ ਸਿੰਘ, ਰਾਸ਼ਟਰੀ ਜਨਤਾ ਦਲ ਦੇ ਫੈਯਾਜ਼ ਅਹਿਮਦ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਵੰਦਨਾ ਚਵਾਨ, ਰਾਸ਼ਟਰੀ ਲੋਕ ਦਲ ਦੇ ਜਯੰਤ ਚੌਧਰੀ, ਝਾਰਖੰਡ ਮੁਕਤੀ ਮੋਰਚਾ ਦੇ ਮਹੂਆ ਮਾਂਝੀ, ਭਾਰਤੀ ਕਮਿਊਨਿਸਟ ਪਾਰਟੀ ਦੇ ਵਿਨੈ ਵਿਸ਼ਵਮ ਅਤੇ ਕੁਝ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਤੋਂ ਪਹਿਲਾਂ ਰਾਘਵ ਚੱਢਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗੱਲਬਾਤ ਕੀਤੀ ਜਾਵੇਗੀ। ‘ਇੰਡੀਆ’ ਗੱਠਜੋੜ ਨੂੰ ਕਿਸ ਤਰ੍ਹਾਂ ਅੱਗੇ ਲਿਜਾਣਾ ਹੈ, ਕਿਸੇ ਨੂੰ ਹਰਾਉਣ ਲਈ ਨਹੀਂ, ਸਗੋਂ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੀਆਂ ਬੀਮਾਰੀਆਂ ਨੂੰ ਖਤਮ ਕਰ ਕੇ ਦੇਸ਼ ਨੂੰ ਕਿਵੇਂ ਅੱਗੇ ਲਿਜਾਣਾ ਹੈ, ਇਸ ਬਾਰੇ ਚਰਚਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ 2024 ’ਚ ਇਕ ਅਜਿਹਾ ਬਲੂਪ੍ਰਿੰਟ ਦਿੱਤਾ ਜਾਵੇ ਜਿਸ ਨਾਲ ਦੇਸ਼ ਅੱਗੇ ਵਧ ਸਕੇ। ਗੱਠਜੋੜ ਦੀਆਂ ਕੁਝ ਸਹਿਯੋਗੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਦੀ ਅਣਉਪਲਬਧਤਾ ਕਾਰਨ ਹੁਣ ਸੰਸਦੀ ਦਲਾਂ ਦੇ ਆਗੂਆਂ ਦੀ ਤਾਲਮੇਲ ਮੀਟਿੰਗ ਰੱਖੀ ਗਈ ਹੈ। ਮੁੱਖ ਆਗੂਆਂ ਦੀ ਮੀਟਿੰਗ ਇਸ ਮਹੀਨੇ ਦੇ ਤੀਜੇ ਹਫ਼ਤੇ ਹੋਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8