ਪਹਿਲਵਾਨਾਂ ਵੱਲੋਂ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ, ਬੈਠਕ ’ਚ WFI ਨੂੰ ਭੰਗ ਕਰਨ ਦੀ ਕੀਤੀ ਮੰਗ

01/19/2023 11:26:47 PM

ਨੈਸ਼ਨਲ ਡੈਸਕ : ਖੇਡ ਮੰਤਰੀ ਅਨੁਰਾਗ ਠਾਕੁਰ ਨੇ ਭਾਰਤੀ ਕੁਸ਼ਤੀ ਸੰਘ (ਡਬਲਯੂ. ਐੱਫ. ਆਈ.) ਦੇ ਖ਼ਿਲਾਫ਼ ਹੜਤਾਲ ’ਤੇ ਬੈਠੇ ਪਹਿਲਵਾਨਾਂ ਨਾਲ ਆਪਣੀ ਰਿਹਾਇਸ਼ ’ਤੇ ਡਿਨਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੂਰੇ ਮਾਮਲੇ ਬਾਰੇ ਵੀ ਗੱਲ ਕੀਤੀ। ਖੇਡ ਮੰਤਰੀ ਅਨੁਰਾਗ ਠਾਕੁਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ, ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਰਵੀ ਦਹੀਆ ਅਤੇ ਹੋਰ ਪਹਿਲਵਾਨ ਕੇਂਦਰੀ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚੇ ਅਤੇ ਫਿਰ ਕੁਝ ਦੇਰ ਬਾਅਦ ਸਾਰੇ ਨਿਵਾਸ ਤੋਂ ਬਾਹਰ ਆ ਗਏ। ਇਸ ਪੂਰੇ ਵਿਵਾਦ ’ਤੇ ਬੁੱਧਵਾਰ ਨੂੰ ਪਹਿਲੀ ਵਾਰ ਖੇਡ ਮੰਤਰੀ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਲੈ ਕੇ ਗੰਭੀਰ ਹੈ। ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਵੱਲੋਂ ਰੈਸਲਿੰਗ ਫੈੱਡਰੇਸ਼ਨ ਆਫ ਇੰਡੀਆ (ਡਬਲਯੂ.ਐੱਫ.ਆਈ.) ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦੀ ਮੰਗ ਦੇ ਵਿਚਕਾਰ ਖੇਡ ਮੰਤਰੀ ਅਨੁਰਾਗ ਠਾਕੁਰ ਵੀਰਵਾਰ ਦੇਰ ਰਾਤ ਤੱਕ ਇਸ ਗਤੀਰੋਧ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਦੇ ਰਹੇ। ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ, ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਵਿਨੇਸ਼ ਫੋਗਾਟ ਸਮੇਤ ਕਈ ਭਾਰਤੀ ਪਹਿਲਵਾਨ ਡਬਲਯੂ.ਐੱਫ.ਆਈ. ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਨਸੀ ਸ਼ੋਸ਼ਣ ਅਤੇ ਧਮਕੀਆਂ ਦਾ ਦੋਸ਼ ਲਗਾਉਂਦੇ ਹੋਏ ਪਿਛਲੇ ਦੋ ਦਿਨਾਂ ਤੋਂ ਇੱਥੇ ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - Breaking News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਮੁਲਤਵੀ, 29 ਨੂੰ ਪਟਿਆਲਾ 'ਚ ਕਰਨੀ ਸੀ ਰੈਲੀ

ਵਿਨੇਸ਼, ਬਜਰੰਗ, ਸਾਕਸ਼ੀ, ਅੰਸ਼ੂ ਮਲਿਕ, ਰਵੀ ਦਹੀਆ, ਸਰਿਤਾ ਮੋਰ ਸਮੇਤ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਵੀਰਵਾਰ ਰਾਤ ਠਾਕੁਰ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਦੋਵਾਂ ਧਿਰਾਂ ਵਿਚਾਲੇ ਦੇਰ ਰਾਤ ਤੱਕ ਮੀਟਿੰਗ ਚੱਲਦੀ ਰਹੀ, ਜਿਸ ਵਿਚ ਦੋਵੇਂ ਧਿਰਾਂ ਅਜੇ ਤੱਕ ਕੋਈ ਠੋਸ ਹੱਲ ਕੱਢਣ ’ਚ ਨਾਕਾਮ ਰਹੀਆਂ ਹਨ। ਸੂਤਰਾਂ ਮੁਤਾਬਕ ਸਰਕਾਰ ਚਾਹੁੰਦੀ ਹੈ ਕਿ ਪਹਿਲਵਾਨਾਂ ਦਾ ਵਿਰੋਧ ਖ਼ਤਮ ਹੋ ਜਾਵੇ ਪਰ ਖਿਡਾਰੀ ਇਸ ਗੱਲ ’ਤੇ ਅੜੇ ਹੋਏ ਹਨ ਕਿ ਪਹਿਲਾਂ ਡਬਲਯੂ.ਐੱਫ.ਆਈ. ਨੂੰ ਭੰਗ ਕੀਤਾ ਜਾਵੇ। 

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ, SYL 'ਤੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ, ਪੜ੍ਹੋ TOP 10

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਨੁਰਾਗ ਠਾਕੁਰ ਨੇ ਕਿਹਾ ਸੀ ਕਿ ਸਰਕਾਰ ਨੇ ਖੇਡਾਂ 'ਚ ਕਾਫੀ ਕੰਮ ਕੀਤਾ ਹੈ। ਸਰਕਾਰ ਨੇ ਖੇਡਾਂ ਦੇ ਹਿੱਤ ਵਿਚ ਕਈ ਅਹਿਮ ਕਦਮ ਚੁੱਕੇ ਹਨ। ਬ੍ਰਿਜ ਭੂਸ਼ਣ ਸਿੰਘ 'ਤੇ ਲੱਗੇ ਦੋਸ਼ਾਂ 'ਤੇ ਉਨ੍ਹਾਂ ਕਿਹਾ ਕਿ ਜੋ ਵੀ ਬਣਦੀ ਕਾਰਵਾਈ ਹੋਵੇਗੀ, ਕੀਤੀ ਜਾਵੇਗੀ। ਖੇਡ ਹਿੱਤ ਅਤੇ ਖਿਡਾਰੀਆਂ ਦੇ ਹਿੱਤ ਵਿਚ ਫ਼ੈਸਲਾ ਲਿਆ ਜਾਵੇਗਾ। ਮੈਂ ਦਿੱਲੀ ਜਾ ਰਿਹਾ ਹਾਂ। ਖਿਡਾਰੀਆਂ ਨਾਲ ਗੱਲਬਾਤ ਕਰਾਂਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੁਸ਼ਤੀ ਸੰਘ ਤੋਂ ਜਵਾਬ ਮੰਗਿਆ ਹੈ। ਠਾਕੁਰ ਨੇ ਕਿਹਾ ਕਿ ਖਿਡਾਰੀਆਂ ਦੇ ਦੋਸ਼ ਬਹੁਤ ਗੰਭੀਰ ਹਨ। ਜ਼ਿਕਰਯੋਗ ਹੈ ਕਿ ਰਾਸ਼ਟਰਮੰਡਲ ਖੇਡਾਂ ਦੀ 3 ਵਾਰ ਗੋਲਡ ਮੈਡਲਿਸਟ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਸਮੇਤ ਕਈ ਸਨਮਾਨਿਤ ਪਹਿਲਵਾਨ 2 ਦਿਨ ਤੋਂ ਡਬਲਯੂ. ਐੱਫ. ਆਈ. ਖਿਲਾਫ ਧਰਨੇ ’ਤੇ ਬੈਠੇ ਹਨ, ਜਿਥੇ ਉਨ੍ਹਾਂ ਨੇ ਸੰਘ ਅਤੇ ਮਹਾਸੰਘ ਦੇ ਕੋਚਾਂ ’ਤੇ ਸੈਕਸ ਸ਼ੋਸ਼ਣ ਤੇ ਜਾਨੋਂ ਮਾਰਨ ਵਰਗੇ ਕਈ ਗੰਭੀਰ ਦੋਸ਼ ਲਗਾਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra