ਮਨੀ ਲਾਂਡਰਿੰਗ ਮਾਮਲੇ ’ਚ ਪੇਸ਼ ਨਹੀਂ ਹੋਈ ਮਹਿਬੂਬਾ

Tuesday, Mar 23, 2021 - 04:00 AM (IST)

ਮਨੀ ਲਾਂਡਰਿੰਗ ਮਾਮਲੇ ’ਚ ਪੇਸ਼ ਨਹੀਂ ਹੋਈ ਮਹਿਬੂਬਾ

ਨਵੀਂ ਦਿੱਲੀ - ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਇੱਥੇ ਈ. ਡੀ. ਦੇ ਹੈੱਡਕੁਆਰਟਰ ਵਿਚ ਪੇਸ਼ ਨਹੀਂ ਹੋਈ ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਹਿਲਾਂ ਤੋਂ ਹੀ ਤੈਅ ਕੁਝ ਕੰਮ ਸਨ, ਜਿਨ੍ਹਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਸੀ। ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼੍ਰੀਨਗਰ ਵਿਚ ਪੁੱਛਗਿਛ ਕੀਤੇ ਜਾਣ ਲਈ ਤਿਆਰ ਹੈ ਅਤੇ ਉਹ ਆਪਣੇ ਘਰ ਜਾਂ ਵੀਡੀਓ ਕਾਨਫਰੰਸ ਜ਼ਰੀਏ ਪੁੱਛਗਿਛ ਨੂੰ ਤਰਜੀਹ ਦੇਵੇਗੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


author

Inder Prajapati

Content Editor

Related News