ਮਹਿਬੂਬਾ ਨੇ ACB ਅਧਿਕਾਰੀ ਦੇ ਤਬਾਦਲੇ ਨੂੰ ਲੈ ਕੇ ਜੰਮੂ ਕਸ਼ਮੀਰ ਸਰਕਾਰ ਦੀ ਕੀਤੀ ਆਲੋਚਨਾ

Friday, Jan 17, 2025 - 04:02 PM (IST)

ਮਹਿਬੂਬਾ ਨੇ ACB ਅਧਿਕਾਰੀ ਦੇ ਤਬਾਦਲੇ ਨੂੰ ਲੈ ਕੇ ਜੰਮੂ ਕਸ਼ਮੀਰ ਸਰਕਾਰ ਦੀ ਕੀਤੀ ਆਲੋਚਨਾ

ਸ਼੍ਰੀਨਗਰ- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਕ ਮਾਮਲੇ ਦੀ ਜਾਂਚ ਕਰ ਰਹੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੇ ਅਧਿਕਾਰੀ ਦਾ ਤਬਾਦਲਾ ਭ੍ਰਿਸ਼ਟ ਅਤੇ ਸਭ ਤੋਂ ਸ਼ਕਤੀਸ਼ਾਲੀ ਲੋਕਾਂ ਵਿਚਕਾਰ 'ਗੱਠਜੋੜ' ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਜੰਮੂ-ਕਸ਼ਮੀਰ ਸਰਕਾਰ ਦੀ ਨਿਆਂ ਅਤੇ ਜਵਾਬਦੇਹੀ ਪ੍ਰਤੀ ਵਚਨਬੱਧਤਾ 'ਤੇ ਸਵਾਲ ਖੜ੍ਹੇ ਕਰਦਾ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਸੰਸਥਾ 'ਚ ਫੇਰਬਦਲ ਦੇ ਹਿੱਸੇ ਵਜੋਂ ਏਸੀਬੀ ਦੇ ਐੱਸਐੱਸਪੀ ਅਬਦੁਲ ਵਾਹਿਦ ਨੂੰ ਗ੍ਰਹਿ ਵਿਭਾਗ 'ਚ ਵਾਪਸ ਭੇਜਣ ਦਾ ਹੁਕਮ ਦਿੱਤਾ। ਉਨ੍ਹਾਂ ਨੂੰ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ। ਵਾਹਿਦ ਸ਼੍ਰੀਨਗਰ ਸਮਾਰਟ ਸਿਟੀ ਪ੍ਰਾਜੈਕਟ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਕਰ ਰਿਹਾ ਸੀ ਅਤੇ ਹਾਲ ਹੀ 'ਚ ਉਸ ਨੇ ਆਪਣੇ 2 ਸੀਨੀਅਰ ਅਧਿਕਾਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ (DA) ਦੇ ਮਾਮਲੇ 'ਚ ਐੱਫਆਈਆਰ ਦਰਜ ਕੀਤੀ ਸੀ।

ਮਹਿਬੂਬਾ ਮੁਫ਼ਤੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਜਾਰੀ ਪੋਸਟ 'ਚ ਕਿਹਾ,''ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਤੋਂ ਅਬਦੁੱਲ ਵਾਹਿਦ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਹਟਾਇਆ ਜਾਣਾ ਭ੍ਰਿਸ਼ਟਾਚਾਰ ਨੂੰ ਚੁਣੌਤੀ ਦੇਣ ਵਾਲੇ ਅਧਿਕਾਰੀਆਂ ਦੇ ਸਾਹਮਣੇ ਆਉਣ ਵਾਲੇ ਖਤਰਿਆਂ ਨੂੰ ਉਜਾਗਰ ਕਰਦਾ ਹੈ। ਇਹ ਭ੍ਰਿਸ਼ਟ ਅਤੇ ਸਭ ਤੋਂ ਸ਼ਕਤੀਸ਼ਾਲੀ ਲੋਕਾਂ ਵਿਚਾਲੇ ਮਿਲੀਭਗਤ ਨੂੰ ਉਜਾਗਰ ਕਰਦਾ ਹੈ।'' ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਉਜਾਗਰ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੇ ਇਸ ਕੰਮ ਤੋਂ ਸਰਕਾਰ ਦੀ ਅਸਲੀ ਮੰਸ਼ਾ ਉਜਾਗਰ ਹੋ ਗਈ ਹੈ। ਮੁਫ਼ਤੀ ਨੇ ਦੋਸ਼ ਲਗਾਇਆ ਕਿ ਸਰਕਾਰ ਭ੍ਰਿਸ਼ਟਾਚਾਰ ਜਾਂਚ ਦੀ ਆੜ 'ਚ ਕਸ਼ਮੀਰੀਆਂ ਦੀਆਂ ਜਾਇਦਾਦਾਂ 'ਤੇ ਛਾਪੇਮਾਰੀ ਕਰਨ ਲਈ ਏਸੀਬੀ ਸਮੇਤ ਵੱਖ-ਵੱਖ ਏਜੰਸੀਆਂ ਦਾ ਇਸਤੇਮਾਲ ਕਰ ਰਹੀ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ,''ਇਸ ਨਾਲ ਨਿਆਂ ਅਤੇ ਜਵਾਬਦੇਹੀ ਦੇ ਪ੍ਰਤੀ ਸਰਕਾਰ ਦੀ ਵਚਨਬੱਧਤਾ 'ਤੇ ਸਵਾਲ ਖੜ੍ਹਾ ਹੁੰਦਾ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News