J&K ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ''ਭਾਰਤ ਜੋੜੋ ਯਾਤਰਾ'' ''ਚ ਹੋਈ ਸ਼ਾਮਲ

01/28/2023 3:09:07 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪੁਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਸ਼ਨੀਵਾਰ ਨੂੰ ਅਨੰਤਨਾਗ ਜ਼ਿਲੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' 'ਚ ਸ਼ਾਮਲ ਹੋਈ। ਯਾਤਰਾ 'ਚ ਸਾਬਕਾ ਮੁੱਖ ਮੰਤਰੀ ਦੀ ਧੀ ਇਲਤਿਜਾ ਮੁਫਤੀ ਵੀ ਸ਼ਾਮਲ ਹੋਈ ਅਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਨਾਲ-ਨਾਲ ਚੱਲੇ।

ਇਹ ਵੀ ਪੜ੍ਹੋ- ਰਾਹੁਲ ਗਾਂਧੀ ਨੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ CRPF ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਅਧਿਕਾਰੀਆਂ ਨੇ ਦੱਸਿਆ ਕਿ ਯਾਤਰਾ ਦੇ ਰਸਤੇ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਓਧਰ ਕਸ਼ਮੀਰ ਦੇ ਏ. ਡੀ. ਜੀ. ਪੀ ਵਿਜੇ ਕੁਮਾਰ ਨੇ ਕਿਹਾ ਕਿ ਅਸੀਂ ਤਿੰਨ-ਪੱਧਰੀ ਸੁਰੱਖਿਆ ਦੇ ਰਹੇ ਹਾਂ। ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। 'ਭਾਰਤ ਜੋੜੋ ਯਾਤਰਾ' ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਟ੍ਰੈਫਿਕ ਨੂੰ ਵੀ ਡਾਇਵਰਟ ਕਰ ਦਿੱਤਾ ਗਿਆ ਹੈ, ਕੋਈ ਸਮੱਸਿਆ ਨਹੀਂ ਹੋਵੇਗੀ। ਬਹੁਤ ਸਾਰੇ ਲੋਕ ਯਾਤਰਾ 'ਚ ਸ਼ਾਮਲ ਹੋ ਰਹੇ ਹਨ। 

PunjabKesari

ਇਹ ਵੀ ਪੜ੍ਹੋ-  3 ਸਕੇ ਭੈਣ-ਭਰਾ ਬਣੇ PCS ਅਧਿਕਾਰੀ, ਗ਼ਰੀਬੀ ਕਾਰਨ ਇਕੋ ਕਿਤਾਬ ਨਾਲ ਕੀਤੀ ਸੀ ਪੜ੍ਹਾਈ

ਕਾਂਗਰਸ ਸੂਤਰਾਂ ਨੇ ਦੱਸਿਆ ਕਿ ਯਾਤਰਾ ਸ਼ਨੀਵਾਰ ਨੂੰ ਸ਼੍ਰੀਨਗਰ ਸ਼ਹਿਰ ਦੇ ਬਾਹਰੀ ਇਲਾਕੇ ਪੰਥਾ ਚੌਕ 'ਤੇ ਸਮਾਪਤ ਹੋਵੇਗੀ ਅਤੇ ਐਤਵਾਰ ਸਵੇਰੇ ਉੱਥੋਂ ਹੀ ਸ਼ੁਰੂ ਹੋਵੇਗੀ। ਦੱਸ ਦੇਈਏ ਕਿ ਰਾਹੁਲ ਦੀ ਅਗਵਾਈ ਵਿਚ ਕੱਢੀ ਜਾ ਰਹੀ ਪੈਦਲ ਯਾਦਰਾ ਪਿਛਲੇ ਸਾਲ 7 ਸਤੰਬਰ ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ ਅਤੇ 30 ਜਨਵਰੀ ਨੂੰ ਸ਼੍ਰੀਨਗਰ 'ਚ ਖ਼ਤਮ ਹੋਵੇਗੀ।


Tanu

Content Editor

Related News