ਪਾਰਟੀ ਵਿਸ਼ੇਸ਼ ਨੂੰ ਫਾਇਦਾ ਪਹੁੰਚਾਉਣ ਲਈ ਹੋ ਰਹੀ ਸੁਰੱਖਿਆ ਫੋਰਸਾਂ ਦੀ ਵਰਤੋਂ : ਮਹਿਬੂਬਾ ਮੁਫ਼ਤੀ

12/10/2020 2:34:32 PM

ਸ਼੍ਰੀਨਗਰ- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਮੁਖੀ ਅਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਜ਼ਿਲ੍ਹਾ ਵਿਕਾਸ ਪ੍ਰੀਸ਼ਦ (ਡੀ.ਡੀ.ਸੀ.) ਦੀਆਂ ਚੋਣਾਂ 'ਚ ਵੋਟਿੰਗ ਲਈ ਆਉਣ ਵਾਲੇ ਲੋਕਾਂ ਨੂੰ ਸੁਰੱਖਿਆ ਦਸਤਿਆਂ ਵਲੋਂ ਰੋਕਿਆ ਜਾ ਰਿਹਾ ਹੈ। ਮਹਿਬੂਬਾ ਨੇ ਕਿਹਾ ਕਿ ਪਾਰਟੀ ਵਿਸ਼ੇਸ਼ ਦੇ ਪੱਖ 'ਚ ਧਾਂਦਲੀ ਲਈ ਇਨ੍ਹਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਮਹਿਬੂਬਾ ਨੇ ਟਵਿੱਟਰ 'ਤੇ ਲਿਖਿਆ,''ਸੁਰੱਖਿਆ ਦਸਤਿਆਂ ਨੇ ਸ਼ੋਪੀਆਂ ਦੇ ਮੈਤਰੀਬਾਗ਼ ਇਲਾਕੇ 'ਚ ਘੇਰਾਬੰਦੀ ਕਰ ਦਿੱਤੀ ਹੈ ਅਤੇ ਅੱਤਵਾਦੀਆਂ ਦੀ ਮੌਜੂਦਗੀ ਦੀ ਰਿਪੋਰਟ ਦੇ ਬਹਾਨੇ ਲੋਕਾਂ ਨੂੰ ਡੀ.ਡੀ.ਸੀ. ਚੋਣਾਂ ਦੇ 5ਵੇਂ ਗੇੜ 'ਚ ਵੋਟਿੰਗ ਲਈ ਆਉਣ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ ਹੈ। ਇਸ ਤਰ੍ਹਾਂ ਨਾਲ ਚੋਣਾਂ 'ਚ ਪਾਰਟੀ ਵਿਸ਼ੇਸ਼ ਨੂੰ ਲਾਭ ਪਹੁੰਚਾਉਣ ਲਈ ਸੁਰੱਖਿਆ ਦਸਤਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।''

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ : DDC ਚੋਣਾਂ ਦੇ 5ਵੇਂ ਗੇੜ ਲਈ ਵੋਟਿੰਗ ਜਾਰੀ, ਸੁਰੱਖਿਆ ਇੰਤਜ਼ਾਮ ਸਖ਼ਤ

ਉਨ੍ਹਾਂ ਨੇ ਦੋਸ਼ ਲਗਾਇਆ ਕਿ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਵੀ ਘਰੋਂ ਬਾਹਰ ਨਿਕਲਣ ਨਹੀਂ ਦਿੱਤਾ ਜਾ ਰਿਹਾ ਹੈ, ਜਦੋਂ ਕਿ ਮੰਤਰੀ ਅਤੇ ਪਾਰਟੀ ਵਿਸ਼ੇਸ਼ ਦੇ ਨੇਤਾ ਘਾਟੀ 'ਚ ਸੁਤੰਤਰ ਪ੍ਰਚਾਰ ਕਰਨ 'ਚ ਲੱਗੇ ਹਨ। ਇਸ ਵਿਚ ਪੀਪਲਜ਼ ਕਾਨਫਰੰਸ ਪ੍ਰਧਾਨ ਸੱਜਾਦ ਗਨੀ ਲੋਨ ਨੇ ਉੱਤਰੀ ਕਸ਼ਮੀਰ 'ਚ ਸਰਹੱਦੀ ਉੜੀ 'ਚ ਕਥਿਤ ਤੌਰ 'ਤੇ ਰੁਪਿਆਂ ਦੀ ਵੰਡ ਕੀਤੇ ਜਾਣ ਦੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ, ਜਿੱਥੇ ਅੱਜ ਵੋਟਿੰਗ ਹੋ ਰਹੀ ਹੈ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ : ਬਡਗਾਮ 'ਚ ਜੈਸ਼ ਦਾ ਅੱਤਵਾਦੀ ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਗ੍ਰਿਫ਼ਤਾਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha