ਧਾਰਾ 370 ''ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਮਹਿਬੂਬਾ ਮੁਫ਼ਤੀ ਨੂੰ ਕੀਤਾ ਗਿਆ ਨਜ਼ਰਬੰਦ
Monday, Dec 11, 2023 - 11:27 AM (IST)
ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਦੇ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਮੁਖੀ ਮਹਿਬੂਬਾ ਮੁਫ਼ਤੀ ਨੂੰ ਸੋਮਵਾਰ ਨੂੰ ਨਜ਼ਰਬੰਦ ਕਰ ਦਿੱਤਾ ਗਿਆ। ਪੀ.ਡੀ.ਪੀ. ਨੇ ਇਹ ਜਾਣਕਾਰੀ ਦਿੱਤੀ। ਪਾਰਟੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਸੁਪਰੀਮ ਕੋਰਟ ਦਾ ਫ਼ੈਸਲਾ ਸੁਣਾਏ ਜਾਣ ਤੋਂ ਪਹਿਲਾਂ ਹੀ ਪੁਲਸ ਨੇ ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਦੇ ਘਰ ਦੇ ਦਰਵਾਜ਼ੇ ਸੀਲ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਗੈਰ-ਕਾਨੂੰਨੀ ਰੂਪ ਨਾਲ ਨਜ਼ਰਬੰਦ ਕਰ ਦਿੱਤਾ ਹੈ।''
ਇਹ ਵੀ ਪੜ੍ਹੋ : ਰਾਜ ਸਭਾ 'ਚ ਨਮਾਜ਼ ਲਈ ਮਿਲਣ ਵਾਲਾ 30 ਮਿੰਟ ਦਾ ਬ੍ਰੇਕ ਖ਼ਤਮ, ਸਪੀਕਰ ਧਨਖੜ ਨੇ ਬਦਲਿਆ ਨਿਯਮ
ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਪੱਤਰਕਾਰਾਂ ਨੂੰ ਨੈਸ਼ਨਲ ਕਾਨਫਰੰਸ (ਨੇਕਾਂ) ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉੱਪ ਪ੍ਰਧਾਨ ਉਮਰ ਅਬਦੁੱਲਾ ਦੇ ਗੁਪਕਰ ਸਥਿਤ ਘਰ ਕੋਲ ਇਕੱਠੇ ਹੋਣ ਦੀ ਮਨਜ਼ੂਰੀ ਨਹੀਂ ਦਿੱਤੀ। ਗੁਪਕਰ ਰੋਡ ਦੇ ਪ੍ਰਵੇਸ਼ ਸਥਾਨਾਂ 'ਤੇ ਪੁਲਸ ਕਰਮੀਆਂ ਦਾ ਇਕ ਦਲ ਤਾਇਨਾਤ ਕੀਤਾ ਗਿਆ ਹੈ ਅਤੇ ਪੱਤਰਕਾਰਾਂ ਨੂੰ ਨੇਕਾਂ ਨੇਤਾਵਾਂ ਦੇ ਘਰ ਦੇ ਨੇੜੇ-ਤੇੜੇ ਜਾਣ ਦੀ ਮਨਜ਼ੂਰੀ ਨਹੀਂ ਹੈ। ਅਕਤੂਬਰ 2020 'ਚ ਆਪਣਾ ਅਧਿਕਾਰਤ ਘਰ ਖ਼ਾਲੀ ਕਰਨ ਦੇ ਬਾਅਦ ਤੋਂ ਉਮਰ ਅਬਦੁੱਲਾ ਆਪਣੇ ਪਿਤਾ ਨਾਲ ਰਹਿੰਦੇ ਹਨ। ਸ਼੍ਰੀਨਗਰ ਤੋਂ ਸੰਸਦ ਮੈਂਬਰ ਫਾਰੂਕ ਅਬਦੁੱਲਾ ਮੌਜੂਦਾ ਸੰਸਦ ਸੈਸ਼ਨ ਲਈ ਦਿੱਲੀ 'ਚ ਹਨ ਅਤੇ ਉਨ੍ਹਾਂ ਦਾ ਪੁੱਤ ਕਸ਼ਮੀਰ ਘਾਟੀ 'ਚ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8