ਮਹਿਬੂਬਾ ਦੀ ਬੇਟੀ ਵਲੋਂ ਅਦਾਲਤ ’ਚੋਂ ਪਟੀਸ਼ਨ ਵਾਪਸ ਲੈਣ ਤੋਂ ਨਾਂਹ

Saturday, Apr 08, 2023 - 11:01 AM (IST)

ਮਹਿਬੂਬਾ ਦੀ ਬੇਟੀ ਵਲੋਂ ਅਦਾਲਤ ’ਚੋਂ ਪਟੀਸ਼ਨ ਵਾਪਸ ਲੈਣ ਤੋਂ ਨਾਂਹ

ਸ਼੍ਰੀਨਗਰ- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਦੀ ਬੇਟੀ ਇਲਤਿਜਾ ਨੇ ਸ਼ੁੱਕਰਵਾਰ ਉਨ੍ਹਾਂ ਦੀ ਵਿਦੇਸ਼ ਯਾਤਰਾ ਦੇ ਅਧਿਕਾਰ ਨੂੰ ਕੰਟਰੋਲ ਕਰ ਕੇ ਸ਼ਰਤਾਂ ਵਾਲਾ ਪਾਸਪੋਰਟ ਜਾਰੀ ਕਰਨ ਲਈ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਇਲਤਿਜਾ ਨੇ ਕਿਹਾ ਕਿ ਮੈਂ ਆਪਣੀ ਪਟੀਸ਼ਨ ਵਾਪਸ ਨਹੀਂ ਲਵਾਂਗੀ, ਭਾਵੇਂ ਇਸ ਨੂੰ ਵਾਪਸ ਲੈਣ ਲਈ ਸਾਡੇ ’ਤੇ ਬਹੁਤ ਦਬਾਅ ਹੈ। ਮੈਂ ਅਦਾਲਤ ਵਿੱਚ ਆਪਣੀ ਲੜਾਈ ਜਾਰੀ ਰੱਖਾਂਗੀ।

ਪ੍ਰੈਸ ਕਾਨਫਰੰਸ ਵਿੱਚ ਇਲਤਿਜਾ ਨੇ ਖੇਤਰੀ ਪਾਸਪੋਰਟ ਅਧਿਕਾਰੀ ਅਤੇ ਜੰਮੂ-ਕਸ਼ਮੀਰ ਪੁਲਸ ਦੇ ਅਪਰਾਧਿਕ ਜਾਂਚ ਵਿਭਾਗ (ਸੀ. ਆਈ. ਡੀ.) ਉੱਤੇ ਪਾਸਪੋਰਟ ਜਾਰੀ ਕਰਨ ਵਿੱਚ ਅਦਾਲਤ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਜੂਨ-2022 ਵਿੱਚ ਆਪਣੇ ਪਾਸਪੋਰਟ ਦੇ ਨਵੀਨੀਕਰਨ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਪਾਸਪੋਰਟ ਜਾਰੀ ਕਰਨ ਵਿੱਚ ਦਖਲ ਦੀ ਮੰਗ ਨੂੰ ਲੈ ਕੇ ਫਰਵਰੀ 2023 ਵਿੱਚ ਜੰਮੂ-ਕਸ਼ਮੀਰ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।

ਪਿਛਲੇ ਦਿਨੀਂ ਇਲਤਿਜਾ ਨੂੰ ਉਚੇਰੀ ਪੜ੍ਹਾਈ ਲਈ ਦੋ ਸਾਲਾਂ ਲਈ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦਾ ਪਾਸਪੋਰਟ ਜਾਰੀ ਕੀਤਾ ਗਿਆ ਸੀ।


author

Rakesh

Content Editor

Related News