ਮਹਿਬੂਬਾ ਮੁਫਤੀ ਦਾ ਤਾਲਿਬਾਨ ਦੇ ਬਹਾਨੇ ਕੇਂਦਰ ''ਤੇ ਨਿਸ਼ਾਨਾ, ਕਿਹਾ- ''ਸਾਡਾ ਇਮਤਿਹਾਨ ਨਾ ਲਓ''
Saturday, Aug 21, 2021 - 07:48 PM (IST)
ਸ਼੍ਰੀਨਗਰ - ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸ਼ਨੀਵਾਰ ਨੂੰ ਤਾਲਿਬਾਨ ਦੇ ਬਹਾਨੇ ਕੇਂਦਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੁਬਾਰਾ ਦਿੱਤਾ ਜਾਵੇ। ਮੁਫਤੀ ਨੇ ਕਿਹਾ, ਤਾਲਿਬਾਨ ਨੇ ਅਮਰੀਕਾ ਨੂੰ ਭੱਜਣ 'ਤੇ ਮਜ਼ਬੂਰ ਕੀਤਾ। ਸਾਡੇ ਸਬਰ ਦਾ ਇਮਤਿਹਾਨ ਨਾ ਲਓ। ਜਿਸ ਦਿਨ ਸਬਰ ਦਾ ਇਮਤਿਹਾਨ ਟੁੱਟੇਗਾ, ਤੁਸੀਂ ਵੀ ਨਹੀਂ ਰਹੋਗੇ। ਮਿਟ ਜਾਓਗੇ।
ਮਹਿਬੂਬਾ ਮੁਫਤੀ ਨੇ ਕਿਹਾ, ਜੇਕਰ ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਯਕੀਨੀ ਕਰਨਾ ਚਾਹੁੰਦੀ ਹੈ। ਤਾਂ ਉਸ ਨੂੰ ਆਰਟੀਕਲ 370 ਬਹਾਲ ਕਰਨਾ ਹੋਵੇਗਾ ਅਤੇ ਗੱਲਬਾਤ ਦੇ ਜ਼ਰੀਏ ਕਸ਼ਮੀਰ ਦੇ ਮੁੱਦਿਆਂ ਨੂੰ ਹੱਲ ਕਰਨਾ ਹੋਵੇਗਾ।
ਤਾਲਿਬਾਨ ਨੇ ਅਮਰੀਕਾ ਨੂੰ ਭੱਜਣ ਲਈ ਮਜ਼ਬੂਰ ਕੀਤਾ
ਕੁਲਗਾਮ ਵਿੱਚ ਸਭਾ ਨੂੰ ਸੰਬੋਧਿਤ ਕਰਦੇ ਹੋਏ ਮਹਿਬੂਬਾ ਮੁਫਤੀ ਨੇ ਕਿਹਾ, ਅਫਗਾਨਿਸਤਾਨ ਵਿੱਚ ਤਾਲਿਬਾਨ ਨੇ ਅਮਰੀਕਾ ਨੂੰ ਭੱਜਣ ਲਈ ਮਜ਼ਬੂਰ ਕੀਤਾ ਪਰ ਤਾਲਿਬਾਨ ਦੇ ਵਤੀਰੇ ਨੂੰ ਪੂਰੀ ਦੁਨੀਆ ਦੇਖ ਰਹੀ ਹੈ। ਮੈਂ ਤਾਲਿਬਾਨ ਨੂੰ ਅਪੀਲ ਕਰਦੀ ਹਾਂ ਕਿ ਉਹ ਅਜਿਹਾ ਕੋਈ ਕੰਮ ਨਾ ਕਰਨ ਜੋ ਦੁਨੀਆ ਨੂੰ ਉਨ੍ਹਾਂ ਖ਼ਿਲਾਫ਼ ਜਾਣ ਲਈ ਮਜ਼ਬੂਰ ਕਰੇ। ਤਾਲਿਬਾਨ ਵਿੱਚ ਬੰਦੂਕਾਂ ਦੀ ਭੂਮਿਕਾ ਖਤਮ ਹੋ ਗਈ ਹੈ ਅਤੇ ਵਿਸ਼ਵ ਭਾਈਚਾਰਾ ਦੇਖ ਰਿਹਾ ਹੈ ਕਿ ਉਹ ਲੋਕਾਂ ਦੇ ਨਾਲ ਕਿਵੇਂ ਪੇਸ਼ ਆਉਣਗੇ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।