ਮਹਿਬੂਬਾ ਨੇ ਜੈਸ਼ੰਕਰ ਨੂੰ ਲਿਖੀ ਚਿੱਠੀ, ਆਪਣਾ ਪਾਸਪੋਰਟ ਜਾਰੀ ਕਰਨ ਲਈ ਦਖ਼ਲ ਦੇਣ ਦੀ ਬੇਨਤੀ ਕੀਤੀ

Tuesday, Feb 21, 2023 - 11:08 AM (IST)

ਮਹਿਬੂਬਾ ਨੇ ਜੈਸ਼ੰਕਰ ਨੂੰ ਲਿਖੀ ਚਿੱਠੀ, ਆਪਣਾ ਪਾਸਪੋਰਟ ਜਾਰੀ ਕਰਨ ਲਈ ਦਖ਼ਲ ਦੇਣ ਦੀ ਬੇਨਤੀ ਕੀਤੀ

ਜੰਮੂ (ਭਾਸ਼ਾ)- ਪੀਪਲਸ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਮੁਖੀ ਮਹਿਬੂਬਾ ਮੁਫਤੀ ਨੇ ਆਪਣੇ ਪਾਸਪੋਰਟ ਲਈ ਸੋਮਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਦਖ਼ਲ ਦੇਣ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਉਹ ਆਪਣੀ 80 ਸਾਲਾ ਮਾਂ ਨੂੰ ਮੱਕਾ ਦੀ ਤੀਰਥ ਯਾਤਰਾ ’ਤੇ ਲਿਜਾਣ ਲਈ ਪਿਛਲੇ 3 ਸਾਲਾਂ ਤੋਂ ਇਸ ਦਾ (ਪਾਸਪੋਰਟ ਦਾ) ਇੰਤਜ਼ਾਰ ਕਰ ਰਹੀ ਹੈ। ਮਹਿਬੂਬਾ ਨੇ ਵਿਦੇਸ਼ ਮੰਤਰੀ ਨੂੰ ਲਿਖੀ ਇਕ ਚਿੱਠੀ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਪਾਸਪੋਰਟ ਦਾ ਨਵੀਨੀਕਰਣ ਪੈਂਡਿੰਗ ਹੈ ਕਿਉਂਕਿ ਜੰਮੂ-ਕਸ਼ਮੀਰ ਸੀ.ਆਈ.ਡੀ. ਨੇ ਆਪਣੀ ਰਿਪੋਰਟ ਵਿਚ ਇਹ ਜ਼ਿਕਰ ਕੀਤਾ ਸੀ ਕਿ ਉਨ੍ਹਾਂ ਨੂੰ ਇਹ ਯਾਤਰਾ ਦਸਤਾਵੇਜ਼ ਜਾਰੀ ਕਰਨਾ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿਚ ਨਹੀਂ ਹੋਵੇਗਾ। 

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਬੇਟੀ ਇਲਤਿਜਾ (35) ਨੂੰ ਪਾਸਪੋਰਟ ਜਾਰੀ ਕਰਨ ਵਿਚ ਹੋ ਰਹੀ ਦੇਰੀ ਨੂੰ ਵੀ ਰੇਖਾਂਕਿਤ ਕੀਤਾ, ਜੋ ਦੇਸ਼ ਦੇ ਬਾਹਰ ਉੱਚ ਪੱਧਰੀ ਅਧਿਐਨ ਕਰਨਾ ਚਾਹੁੰਦੀ ਹੈ। ਮਹਿਬੂਬਾ ਨੇ ਚਿੱਠੀ ਵਿਚ ਕਿਹਾ ਹੈ ਕਿ ਮੈਂ ਤੁਹਾਨੂੰ ਇਸ ਵਿਸ਼ੇ ਬਾਰੇ ਲਿਖ ਰਹੀ ਹਾਂ ਜੋ ਗੈਰ-ਜ਼ਰੂਰੀ ਰੂਪ ਨਾਲ ਪਿਛਲੇ 3 ਸਾਲਾਂ ਤੋਂ ਖਿੱਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਮਾਂ (ਗੁਲਸ਼ਨ ਨਜੀਰ) ਅਤੇ ਮੈਂ ਮਾਰਚ 2020 ਵਿਚ ਪਾਸਪੋਰਟ ਨਵੀਨੀਕਰਣ ਲਈ ਅਰਜ਼ੀ ਦਿੱਤੀ ਸੀ। ਪੀ. ਡੀ. ਪੀ. ਮੁਖੀ ਨੇ ਆਪਣੀ ਚਿੱਠੀ ਵਿਚ ਕਿਹਾ ਕਿ ਜੰਮੂ-ਕਸ਼ਮੀਰ ਸੀ.ਆਈ.ਡੀ. ਨੇ ਇਹ ਉਲਟ ਰਿਪੋਰਟ ਦਿੱਤੀ ਸੀ ਕਿ ਮੇਰੀ 80 ਸਾਲਾ ਮਾਂ ਅਤੇ ਮੈਨੂੰ ਪਾਸਪੋਰਟ ਜਾਰੀ ਕਰਨ ਨਾਲ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪੁੱਜੇਗਾ।


author

DIsha

Content Editor

Related News