ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਨੇ ਅੰਤਰਿਮ ਜ਼ਮਾਨਤ ਲਈ ਕੋਰਟ ਦਾ ਕੀਤਾ ਰੁਖ
Monday, Nov 25, 2024 - 03:16 PM (IST)
ਨਵੀਂ ਦਿੱਲੀ (ਭਾਸ਼ਾ)- ਸੰਸਦ ਸੈਸ਼ਨ 'ਚ ਹਿੱਸਾ ਲੈਣ ਲਈ ਜੰਮੂ ਕਸ਼ਮੀਰ ਦੇ ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਨੇ ਅੱਤਵਾਦੀ ਵਿੱਤ ਪੋਸ਼ਣ ਮਾਮਲੇ 'ਚ ਅੰਤਰਿਮ ਜ਼ਮਾਨਤ ਲਈ ਸੋਮਵਾਰ ਨੂੰ ਦਿੱਲੀ ਦੀ ਇਕ ਅਦਾਲਤ ਦਾ ਰੁਖ ਕੀਤਾ। ਰਾਸ਼ਿਦ ਵਲੋਂ ਪ੍ਰਧਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਿਮਲ ਕੁਮਾਰ ਯਾਦਵ ਤੋਂ ਅੰਤਰਿਮ ਜ਼ਮਾਨਤ ਦਿੱਤੇ ਜਾਣ ਦੀ ਅਪੀਲ ਕਰਨ ਤੋਂ ਬਾਅਦ ਅਦਾਲਤ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ) ਨੂੰ 27 ਨਵੰਬਰ ਤੱਕ ਜਵਾਬ ਦਾਖਲ ਕਰਨ ਲਈ ਕਿਹਾ।
ਤਿਹਾੜ ਜੇਲ੍ਹ ਤੋਂ ਆਨਲਾਈਨ ਤਰੀਕੇ ਨਾਲ ਅਦਾਲਤ 'ਚ ਪੇਸ਼ ਹੋਏ ਇੰਜੀਨੀਅਰ ਰਾਸ਼ਿਦ ਨੇ ਕਿਹਾ,''ਮੈਨੂੰ ਲੋਕਾਂ ਨੇ ਚੁਣਿਆ ਹੈ। ਮੈਨੂੰ ਪਿਛਲੇ ਸੈਸ਼ਨ 'ਚ ਸ਼ਾਮਲ ਹੋਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਮੈਂ ਤੁਹਾਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਮੈਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇਗੀ।'' ਸੁਣਵਾਈ ਦੌਰਾਨ ਰਾਸ਼ਿਦ ਅਤੇ ਐੱਨ.ਆਈ.ਏ. ਦੇ ਵਕੀਲ ਨੇ ਸੰਯੁਕਤ ਰੂਪ ਨਾਲ ਮੰਗ ਕੀਤੀ ਕਿ ਮਾਮਲੇ ਦੀ ਸੁਣਵਾਈ ਅਦਾਲਤ 'ਚ ਹੀ ਕੀਤੀ ਜਾਵੇ ਅਤੇ ਇਸ ਨੂੰ ਕਿਸੇ ਹੋਰ ਅਦਾਲਤ 'ਚ ਟਰਾਂਸਫਰ ਨਾ ਕੀਤਾ ਜਾਵੇ। ਅਦਾਲਤ ਇਸ ਮਾਮਲੇ 'ਚ 27 ਨਵੰਬਰ ਨੂੰ ਅਗਲੀ ਸੁਣਵਾਈ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8