ਬਿਲਾਸਪੁਰ : ਦੋ ਟ੍ਰੇਨਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ
Tuesday, Nov 04, 2025 - 05:21 PM (IST)
ਨੈਸ਼ਨਲ ਡੈਸਕ- ਛੱਤੀਸਗੜ੍ਹ ਦੇ ਬਿਲਾਸਪੁਰ 'ਚ ਮੰਗਲਵਾਰ ਸ਼ਾਮ ਨੂੰ ਵੱਡਾ ਰੇਲ ਹਾਦਸਾ ਵਾਪਰ ਗਿਆ, ਜਦੋਂ ਇਕ MEMU ਯਾਤਰੀ ਰੇਲ ਦਾ ਕੋਚ ਮਾਲਗੱਡੀ ਨਾਲ ਟਕਰਾ ਗਿਆ। ਇਹ ਹਾਦਸਾ ਬਿਲਾਸਪੁਰ ਸਟੇਸ਼ਨ ਨੇੜੇ ਸ਼ਾਮ ਦੇ ਕਰੀਬ 4 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਹਾਦਸੇ 'ਚ ਹੁਣ ਤਕ 6 ਲੋਕਾਂ ਦੇ ਮੌਤ ਦੀ ਖਬਰ ਮਿਲੀ ਹੈ, ਜਦੋਂਕਿ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਦੱਸ ਦੇਈਏ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ।
ਦੱਖਣ ਪੂਰਬੀ ਕੇਂਦਰੀ ਰੇਲਵੇ (SECR) ਦੇ ਅਨੁਸਾਰ, ਹਾਦਸੇ ਤੋਂ ਤੁਰੰਤ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਰੇਲਵੇ ਨੇ ਕਿਹਾ ਕਿ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਇੱਕ ਟੀਮ ਬਣਾਈ ਗਈ ਹੈ ਅਤੇ ਤਕਨੀਕੀ ਮਾਹਰ ਮੌਕੇ 'ਤੇ ਮੌਜੂਦ ਹਨ। ਸਟੇਸ਼ਨ ਦੇ ਆਲੇ-ਦੁਆਲੇ ਰੇਲ ਆਵਾਜਾਈ ਥੋੜ੍ਹੇ ਸਮੇਂ ਲਈ ਪ੍ਰਭਾਵਿਤ ਹੋਈ ਸੀ ਪਰ ਆਮ ਸਥਿਤੀ ਨੂੰ ਬਹਾਲ ਕਰਨ ਲਈ ਯਤਨ ਜਾਰੀ ਹਨ।
