ਸ਼ਹਿਦ ਇਕੱਠਾ ਕਰਨ ਗਏ ਨੌਜਵਾਨਾਂ ''ਤੇ ਹਾਥੀ ਨੇ ਕਰ''ਤਾ ਹਮਲਾ, ਪੈਰਾਂ ਨਾਲ ਕੁਚਲ ਕੇ ਇਕ ਦੀ ਲੈ ਲਈ ਜਾਨ
Monday, Apr 14, 2025 - 12:10 PM (IST)

ਨੈਸ਼ਨਲ ਡੈਸਕ- ਕਰਨਾਟਕ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਹਾਥੀ ਦੇ ਹਮਲੇ ਨੇ ਇਕ 20 ਸਾਲਾ ਨੌਜਵਾਨ ਦੀ ਜਾਨ ਲੈ ਲਈ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਤ੍ਰਿਸੁਰ ਜ਼ਿਲ੍ਹੇ ਦਾ ਹੈ।
ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ 'ਚ ਪੈਂਦੇ ਮਾਲਾਕੱਪਰਾ ਇਲਾਕੇ 'ਚ ਐਤਵਾਰ ਦੀ ਰਾਤ ਉਸ ਸਮੇਂ ਵਾਪਰਿਆ, ਜਦੋਂ 3 ਨੌਜਵਾਨ ਸ਼ਹਿਦ ਇਕੱਠਾ ਕਰਨ ਲਈ ਜਾ ਰਹੇ ਸਨ। ਇਸ ਦੌਰਾਨ ਇਕ ਹਾਥੀ ਨੇ ਜਾਨਲੇਵਾ ਹਮਲਾ ਕਰ ਦਿੱਤਾ ਤੇ ਨੌਜਵਾਨ ਨੂੰ ਪੈਰਾਂ ਹੇਠ ਦੇ ਕੇ ਕੁਚਲ ਦਿੱਤਾ, ਜਿਸ ਕਾਰਨ ਸਬੈਸਟੀਅਨ ਨਾਂ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ।
ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਚਾਲਾਕੁੜੀ ਦੇ ਸਰਕਾਰੀ ਹਸਪਾਤਲ ਲਿਜਾਇਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਇਕ ਹੋਰ ਪਾਦਰੀ ਹੋ ਗਿਆ ਗ੍ਰਿਫ਼ਤਾਰ ! ਕਾਰਾ ਜਾਣ ਰਹਿ ਜਾਓਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e