ਦੋ ਪਤਨੀਆਂ ਵਾਲੇ ਮਰਦਾਂ ਨੂੰ ਮਿਲਣਗੇ 2 ਲੱਖ ਰੁਪਏ, ਕਾਂਗਰਸ ਨੇਤਾ ਦੇ ਇਸ ਬਿਆਨ ''ਤੇ ਉੱਠਿਆ ਵਿਵਾਦ

05/10/2024 1:40:04 AM

ਰਤਲਾਮ— ਮੱਧ ਪ੍ਰਦੇਸ਼ ਦੀ ਰਤਲਾਮ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਕਾਂਤੀਲਾਲ ਭੂਰੀਆ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਜਿਨ੍ਹਾਂ ਪੁਰਸ਼ਾਂ ਦੀਆਂ ਦੋ ਪਤਨੀਆਂ ਹਨ, ਉਨ੍ਹਾਂ ਨੂੰ ਪਾਰਟੀ ਦੀ 'ਮਹਾਲਕਸ਼ਮੀ' ਯੋਜਨਾ ਤਹਿਤ 2 ਲੱਖ ਰੁਪਏ ਮਿਲਣਗੇ। ਕਾਂਗਰਸੀ ਆਗੂ ਦੇ ਇਸ ਬਿਆਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਕਾਂਗਰਸ ਨੇ ਐਲਾਨ ਕੀਤਾ ਹੈ ਕਿ ਜੇਕਰ ਸੱਤਾ 'ਚ ਆਈ ਤਾਂ ਉਹ ਮਹਾਲਕਸ਼ਮੀ ਸਕੀਮ ਤਹਿਤ ਹਰ ਗਰੀਬ ਔਰਤ ਨੂੰ 1 ਲੱਖ ਰੁਪਏ ਸਾਲਾਨਾ ਦੇਵੇਗੀ।

ਇਹ ਵੀ ਪੜ੍ਹੋ- ਹੁਣ Lay's 'ਚ ਪਾਮ ਤੇਲ ਦੀ ਥਾਂ ਵਰਤਿਆ ਜਾਵੇਗਾ ਸੂਰਜਮੁਖੀ ਦਾ ਤੇਲ, ਟ੍ਰਾਇਲ ਸ਼ੁਰੂ

ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਾਂਗਰਸ ਨੇਤਾ ਦੇ ਬਿਆਨ 'ਤੇ ਹਮਲਾ ਬੋਲਿਆ ਅਤੇ ਚੋਣ ਕਮਿਸ਼ਨ ਤੋਂ ਉਸ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਭੂਰੀਆ (73) ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਵਿੱਚ ਕਬਾਇਲੀ ਮਾਮਲਿਆਂ ਦੇ ਕੇਂਦਰੀ ਮੰਤਰੀ ਸਨ। ਸੈਲਾਨਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਭੂਰੀਆ ਨੇ ਕਿਹਾ, “ਸਾਡਾ ਚੋਣ ਮਨੋਰਥ ਪੱਤਰ ਹਰ ਔਰਤ ਨੂੰ 1 ਲੱਖ ਰੁਪਏ ਦੇਣ ਦਾ ਵਾਅਦਾ ਕਰਦਾ ਹੈ। ਇਹ ਪੈਸਾ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਜਮ੍ਹਾ ਹੋਵੇਗਾ। ਜਿਸ ਵਿਅਕਤੀ ਦੀਆਂ ਦੋ ਪਤਨੀਆਂ ਹਨ, ਉਹ ਦੋਵੇਂ ਇਸ ਯੋਜਨਾ ਦੇ ਤਹਿਤ ਕਵਰ ਕੀਤੇ ਜਾਣਗੇ।

ਇਹ ਵੀ ਪੜ੍ਹੋ- 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਾ ਦਿਓ ਜ਼ੁਕਾਮ ਤੇ ਫਲੂ ਹੋਣ 'ਤੇ ਸੀਰਪ, ਸਰਕਾਰ ਨੇ ਲਗਾਈ ਪਾਬੰਦੀ

ਕਾਂਗਰਸ ਦੀ ਮੱਧ ਪ੍ਰਦੇਸ਼ ਇਕਾਈ ਦੇ ਪ੍ਰਧਾਨ ਜੀਤੂ ਪਟਵਾਰੀ ਨੇ ਇਸ ਮੌਕੇ ਕਿਹਾ, "ਭੂਰੀਆ ਨੇ ਹੁਣੇ ਹੀ ਇੱਕ ਐਲਾਨ ਕੀਤਾ ਹੈ, ਜਿਸ ਦੇ ਤਹਿਤ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਅਨੁਸਾਰ, ਮਹਾਲਕਸ਼ਮੀ ਯੋਜਨਾ ਦੇ ਤਹਿਤ ਜਿਨ੍ਹਾਂ ਪੁਰਸ਼ਾਂ ਦੀਆਂ ਦੋ ਪਤਨੀਆਂ ਹਨ, ਨੂੰ ਦੁੱਗਣਾ ਲਾਭ ਮਿਲੇਗਾ।" ਗਰੀਬੀ ਰੇਖਾ (BPL) ਤੋਂ ਉੱਪਰ ਨਹੀਂ ਆਉਂਦੀਆਂ ਉਦੋਂ ਤੱਕ ਉਨ੍ਹਾਂ ਨੂੰ 8,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸ ਦੌਰਾਨ, ਭਾਰਤੀ ਜਨਤਾ ਪਾਰਟੀ (ਭਾਜਪਾ) ਮੱਧ ਪ੍ਰਦੇਸ਼ ਇਕਾਈ ਦੇ ਬੁਲਾਰੇ ਨਰਿੰਦਰ ਸਲੂਜਾ ਨੇ 'ਐਕਸ' 'ਤੇ ਭੂਰੀਆ ਦੇ ਬਿਆਨ ਦੀ ਕਲਿੱਪ ਪੋਸਟ ਕੀਤੀ ਅਤੇ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਮੰਗ ਕੀਤੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Inder Prajapati

Content Editor

Related News