ਮੋਟਰਸਾਈਕਲ ਨਾਲ ਟੱਕਰ ਮਗਰੋਂ ਪੁਲ਼ ਤੋਂ ਹੇਠਾਂ ਜਾ ਡਿੱਗੀ ਮਰਸੀਡੀਜ਼, 1 ਦੀ ਮੌਤ, 3 ਹੋਰ ਜ਼ਖ਼ਮੀ
Saturday, May 03, 2025 - 12:14 PM (IST)

ਨੈਸ਼ਨਲ ਡੈਸਕ- ਮਹਾਰਾਸ਼ਟਰ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਨੀਵਾਰ ਸਵੇਰੇ ਪੁਣੇ 'ਚ ਇੱਕ ਮਰਸੀਡੀਜ਼ ਕਾਰ ਦੀ ਇਕ ਮੋਟਰਸਾਈਕਲ ਨਾਲ ਟੱਕਰ ਹੋ ਗਈ ਤੇ ਟੱਕਰ ਮਗਰੋਂ ਉਹ ਪੁਲ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 4.30 ਵਜੇ ਦੇ ਕਰੀਬ ਸਿੰਘਗੜ੍ਹ ਰੋਡ ਇਲਾਕੇ ਦੇ ਵਡਗਾਓਂ ਪੁਲ 'ਤੇ ਵਾਪਰਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਉਸ ਦੇ ਪਿੱਛੇ ਬੈਠਾ ਵਿਅਕਤੀ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਜੰਗ ਦੀ ਤਿਆਰੀ 'ਚ ਰੁੱਝਾ ਪਾਕਿਸਤਾਨ ! ਚੀਨ ਤੋਂ ਮੰਗਵਾਏ ਐਡਵਾਂਸਡ ਟੈਕਨਾਲੌਜੀ ਵਾਲੇ 40 ਜੰਗੀ ਟੈਂਕ
ਡਿਪਟੀ ਕਮਿਸ਼ਨਰ ਆਫ਼ ਪੁਲਸ (ਜ਼ੋਨ 3) ਸੰਭਾਜੀ ਕਦਮ ਨੇ ਕਿਹਾ, "ਇੱਕ ਮਰਸੀਡੀਜ਼ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਪੁਲ ਤੋਂ ਹੇਠਾਂ ਸਰਵਿਸ ਰੋਡ 'ਤੇ ਡਿੱਗ ਗਈ। ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸਦੀ ਮੌਤ ਹੋ ਗਈ।"
ਉਨ੍ਹਾਂ ਕਿਹਾ ਕਿ ਕਾਰ ਵਿੱਚ ਸਵਾਰ ਲੋਕ ਵੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕਰ ਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 'ਘਰਾਂ 'ਚ ਭਰ ਲਓ 2 ਮਹੀਨੇ ਦਾ ਰਾਸ਼ਨ...' ; ਬਾਰਡਰ ਨੇੜੇ ਰਹਿੰਦੇ ਲੋਕਾਂ ਨੂੰ ਜਾਰੀ ਹੋ ਗਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e