ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਸਕੂਲ ਬੰਦ ਕਰਨ ਦੇ ਹੁਕਮ

Monday, Apr 21, 2025 - 11:33 AM (IST)

ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਸਕੂਲ ਬੰਦ ਕਰਨ ਦੇ ਹੁਕਮ

ਜੰਮੂ- ਐਤਵਾਰ ਨੂੰ ਬੱਦਲ ਫਟਣ ਅਤੇ ਮੋਹਲੇਧਾਰ ਮੀਂਹ ਕਾਰਨ ਭਾਰੀ ਤਬਾਹੀ ਮਚੀ। ਇਸ ਘਟਨਾ ਵਿਚ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਵਿਚ 2 ਬੱਚੇ ਵੀ ਸ਼ਾਮਲ ਹਨ। ਕਰੀਬ 200 ਤੋਂ 250 ਘਰ ਨੁਕਸਾਨੇ ਗਏ ਹਨ ਅਤੇ ਸੈਂਕੜੇ ਪਰਿਵਾਰ ਬੇਘਰ ਹੋ ਚੁੱਕੇ ਹਨ। ਸਥਾਨਕ ਪ੍ਰਸ਼ਾਸਨ ਅਤੇ NDRF ਦੀਆਂ ਟੀਮਾਂ ਬਚਾਅ ਕੰਮ ਵਿਚ ਲੱਗੀਆਂ ਹਨ। ਉੱਥੇ ਹੀ ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਲਈ ਹੋਰ ਵੱਧ ਖਰਾਬ ਮੌਸਮ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਚਿਤਾਵਨੀ ਤੋਂ ਬਾਅਦ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਹੋਏ ਹਨ। 

ਇਹ ਵੀ ਪੜ੍ਹੋ : ਵਿਦੇਸ਼ਾਂ 'ਚ ਕੰਮ ਕਰਨ ਜਾਣ ਵਾਲਿਆਂ ਲਈ ਅਹਿਮ ਖ਼ਬਰ, ਨਿਯਮਾਂ ਨੂੰ ਸਖ਼ਤ ਕਰਨ ਜਾ ਰਹੀ ਕੇਂਦਰ ਸਰਕਾਰ

ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਮੋਹਲੇਧਾਰ ਮੀਂਹ ਅਤੇ ਜ਼ਮੀਨ ਖਿਸਕਣ ਦੀ ਵਜ੍ਹਾ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ 'ਤੇ ਕਸ਼ਮੀਰ ਅਤੇ ਲੱਦਾਖ ਦੇ ਕਈ ਜ਼ਿਲ੍ਹਿਆਂ ਵਿਚ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਕਸ਼ਮੀਰ ਵਿਚ 21 ਅਪ੍ਰੈਲ ਨੂੰ ਸਾਰੇ ਸਕੂਲ ਬੰਦ ਰਹਿਣਗੇ। ਕਾਰਗਿਲ ਵਿਚ 21 ਤੋਂ 23 ਅਪ੍ਰੈਲ ਤੱਕ ਸਕੂਲਾਂ 'ਚ ਛੁੱਟੀਆਂ ਕਰ ਦਿੱਤੀਆਂ ਹਨ। ਭਾਰਤੀ ਮੌਸਮ ਵਿਭਾਗ ਨੇ ਅਗਲੇ 3-5 ਘੰਟਿਆਂ ਲਈ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਹੈ। ਅਨੰਤਨਾਗ, ਬਡਗਾਮ, ਬਾਂਦੀਪੋਰਾ, ਬਾਰਾਮੂਲਾ, ਡੋਡਾ, ਗੰਦਰਬਲ, ਕਿਸ਼ਤਵਾੜ, ਕੁਲਗਾਮ, ਪੁਲਵਾਮਾ, ਰਾਮਬਨ, ਰਿਆਸੀ, ਸ਼੍ਰੀਨਗਰ ਅਤੇ ਊਧਮਪੁਰ। ਇਨ੍ਹਾਂ ਇਲਾਕਿਆਂ 'ਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦਾ ਖ਼ਤਰਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ : ਓਏ ਛੋਟੂ, ਪੁਲਸ ਪਿਆਰ ਵੀ ਕਰਦੀ ਆ...! 3 ਬੱਚਿਆਂ ਨੂੰ ਛੱਡ ਪ੍ਰੇਮੀ ਨਾਲ ਫਰਾਰ ਹੋਈ ਲੇਡੀ ਕਾਂਸਟੇਬਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News