ਮੌਸਮ ਵਿਭਾਗ ਨੇ 10-11 ਨਵੰਬਰ ਨੂੰ ਮੋਹਲੇਧਾਰ ਮੀਂਹ ਪੈਣ ਦੀ ਦਿੱਤੀ ਚਿਤਾਵਨੀ

Monday, Nov 08, 2021 - 04:15 PM (IST)

ਮੌਸਮ ਵਿਭਾਗ ਨੇ 10-11 ਨਵੰਬਰ ਨੂੰ ਮੋਹਲੇਧਾਰ ਮੀਂਹ ਪੈਣ ਦੀ ਦਿੱਤੀ ਚਿਤਾਵਨੀ

ਨਵੀਂ ਦਿੱਲੀ (ਭਾਸ਼ਾ)- ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ 10 ਅਤੇ 11 ਨਵੰਬਰ ਨੂੰ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਜ਼ਿਆਦਾ ਮੋਹਲੇਧਾਰ ਮੀਂਹ ਪੈਣ ਦਾ ਖ਼ਦਸ਼ਾ ਹੈ, ਜਿਸ ਨਾਲ ਸੜਕਾਂ ਅਤੇ ਹੇਠਲੇ ਇਲਾਕੇ ਪਾਣੀ ਨਾਲ ਭਰ ਸਕਦੇ ਹਨ। ਇਕ ਚੱਕਰਵਾਤੀ ਸਰਕੂਲੇਸ਼ਨ ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਉਸ ਨਾਲ ਲੱਗਦੇ ਦੱਖਣੀ ਅੰਡਮਾਨ ਸਾਗਰ ਤੱਕ ਫੈਲਿਆ ਹੋਇਆ ਹੈ। ਇਸ ਦੇ ਪ੍ਰਭਾਵ ਕਾਰਨ, ਅਗਲੇ 24 ਘੰਟਿਆਂ ਦੌਰਾਨ ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਗੁਆਂਢੀ ਖੇਤਰ ’ਚ ਘੱਟ ਦਬਾਅ ਦਾ ਇਕ ਖੇਤਰ ਬਣਨ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਕਿਹਾ ਕਿ ਇਸ ਦੇ ਪੱਛਮ-ਉੱਤਰ-ਪੱਛਮ ਵੱਲ ਵਧਣ ਅਤੇ 11 ਨਵੰਬਰ ਦੀ ਸਵੇਰ ਤੱਕ ਉੱਤਰੀ ਤਾਮਿਲਨਾਡੂ ਤੱਟ ਕੋਲ ਪਹੁੰਚਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ : ਛੱਤੀਸਗੜ੍ਹ : CRPF ਕੈਂਪ ’ਚ ਜਵਾਨ ਨੇ ਆਪਣੇ ਸਾਥੀਆਂ ’ਤੇ ਚਲਾਈਆਂ ਗੋਲੀਆਂ, ਚਾਰ ਸ਼ਹੀਦ

ਵਿਭਾਗ ਨੇ ਇਕ ਬਿਆਨ ’ਚ ਕਿਹਾ,‘‘ਇਸ ਦੇ ਪ੍ਰਭਾਵ ’ਚ, 8 ਅਤੇ 9 ਨਵੰਬਰ ਨੂੰ ਤਾਮਿਲਨਾਡੂ ਦੇ ਦੂਰ ਦੇ ਖੇਤਰਾਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਅਤੇ ਕੁਝ ਥਾਂਵਾਂ ’ਤੇ ਮੋਹਲੇਧਾਰ ਮੀਂਹ ਦਾ ਖ਼ਦਸ਼ਾ ਹੈ। 10 ਅਤੇ 11 ਨਵੰਬਰ ਨੂੰ ਬਹੁਤ ਮੋਹਲੇਧਾਰ ਮੀਂਹ ਪੈਣ ਦਾ ਖ਼ਦਸ਼ਾ ਹੈ।’’ ਮੋਹਲੇਧਾਰ ਮੀਂਹ 64.5 ਮਿਲੀਮੀਟਰ  ਅਤੇ 115.5 ਮਿਲੀਮੀਟਰ ਦਰਮਿਆਨ ਮੰਨਿਆ ਜਾਂਦਾ ਹੈ, ਜਦੋਂ ਕਿ 115.6 ਅਤੇ 204.4 ਦਰਮਿਆਨ ਮੀਂਹ ਬਹੁਤ ਭਾਰੀ ਮੰਨਿਆ ਜਾਂਦਾ ਹੈ। ਵਿਭਾਗ ਨੇ ਮਛੇਰਿਆਂ ਨੂੰ ਇਨ੍ਹਾਂ ਖੇਤਰਾਂ ’ਚ ਸਮੁੰਦਰ ਕਿਨਾਰਿਆਂ ’ਤੇ ਨਹੀਂ ਜਾਣ ਦੀ ਸਲਾਹ ਦਿੱਤੀ ਹੈ। ਉਸ ਨੇ ਸੜਕਾਂ ਅਤੇ ਹੇਠਲੇ ਖੇਤਰਾਂ ’ਚ ਪਾਣੀ ਭਰਨ ਦੀ ਚਿਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ : RTI ’ਚ ਖ਼ੁਲਾਸਾ, ਭਾਰਤ ’ਚ 33 ਲੱਖ ਤੋਂ ਵੱਧ ਬੱਚੇ ਮਾੜੇ ਪਾਲਣ-ਪੋਸ਼ਣ ਦਾ ਸ਼ਿਕਾਰ 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News