ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Wednesday, Dec 15, 2021 - 03:30 AM (IST)

ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਨਵੀਂ ਦਿੱਲੀ - ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੰਗਲਵਾਰ ਦੁਪਹਿਰ ਮੌਸਮ ਵਿਭਾਗ ਨੇ ਕਿਹਾ ਕਿ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿਚ 16 ਦਸੰਬਰ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਓਧਰ ਹਿਮਾਚਲ ਪ੍ਰਦੇਸ਼ ਵਿਚ ਮੌਸਮ ਖ਼ਰਾਬ ਹੁੰਦਾ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਸੂਬੇ ਵਿਚ ਤਿੰਨ ਦਿਨ ਤੱਕ ਬਰਫ਼ਬਾਰੀ ਦੀ ਸੰਭਾਵਨਾ ਪ੍ਰਗਟਾਈ ਹੈ। ਸੂਬੇ ਦੇ ਉੱਚੇ ਪਹਾੜੀ ਇਲਾਕਿਆਂ ਵਿਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਪਿਛਲੇ ਦਿਨੀਂ ਹਿਮਾਚਲ ਦੇ ਮਨਾਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ’ਚ ਭਾਰੀ ਬਰਫਬਾਰੀ ਹੋਈ ਹੈ। ਇਸ ਦੌਰਾਨ ਉਤਰਾਖੰਡ ਦੇ ਕਈ ਖੇਤਰਾਂ ’ਚ ਬਰਫਬਾਰੀ ਵੀ ਹੋ ਸਕਦੀ ਹੈ।

ਇਹ ਵੀ ਪੜ੍ਹੋ - ਵਿਅਕਤੀਗਤ ਸੰਪਰਕ, ਰਿਸ਼ਤਿਆਂ ਨੂੰ ਪ੍ਰਭਾਵਿਤ ਕਰ ਰਿਹੈ ਸਮਾਰਟਫੋਨ: ਸਰਵੇ

ਵੈਸਟਰਨ ਡਿਸਟਰਬੈਂਸ ਮੌਜੂਦਾ ਸਮੇਂ ’ਚ ਪਾਕਿਸਤਾਨ ਅਤੇ ਉਸ ਨਾਲ ਲੱਗਦੇ ਜੰਮੂ-ਕਸ਼ਮੀਰ ਦੇ ਆਸ-ਪਾਸ ਸਰਗਰਮ ਹੈ। ਇਸ ਦੇ ਅਸਰ ਕਾਰਨ ਪੱਛਮੀ ਰਾਜਸਥਾਨ ਵਿਚ ਹਵਾ ਦੇ ਉੱਪਰਲੇ ਹਿੱਸੇ ਵਿਚ ਸਾਈਕਲੋਨ ਬਣ ਗਿਆ ਹੈ। ਇਸ ਕਾਰਨ ਫਿਲਹਾਲ ਘੱਟੋ-ਘੱਟ ਤਾਪਮਾਨ ’ਚ ਗਿਰਾਵਟ ਹੋਣ ਦੀ ਉਮੀਦ ਘੱਟ ਹੈ। ਮੌਸਮ ਵਿਗਿਆਨੀਆਂ ਅਨੁਸਾਰ 15 ਦਸੰਬਰ ਨੂੰ ਇਕ ਹੋਰ ਵੈਸਟਰਨ ਡਿਸਟਰਬੈਂਸ ਦੇ ਉੱਤਰ ਭਾਰਤ ਵਿਚ ਦਾਖਲ ਹੋਣ ਦੀ ਸੰਭਾਵਨਾ ਹੈ। ਇਸ ਦੇ ਅੱਗੇ ਵਧਣ ਕਾਰਨ 17 ਦਸੰਬਰ ਤੋਂ ਠੰਢ ਵਧਣ ਲੱਗੇਗੀ।

ਮੌਸਮ ਵਿਭਾਗ ਨੇ ਦੱਸਿਆ ਕਿ ਉੱਤਰੀ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ 17 ਦਸੰਬਰ ਦੀ ਦੁਪਹਿਰ ਤੋਂ 20 ਦਸੰਬਰ ਦੀ ਦੁਪਹਿਰ ਤੱਕ ਤੇਜ਼ ਹੇਠਲੇ ਪੱਧਰ ਦੀਆਂ ਉੱਤਰੀ-ਪੱਛਮੀ ਜਾਂ ਉੱਤਰ-ਪੂਰਬੀ ਹਵਾਵਾਂ ਚੱਲਣ ਦੀ ਸੰਭਾਵਨਾ ਬਣੀ ਹੋਈ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


author

Inder Prajapati

Content Editor

Related News