ਮੌਸਮ ਵਿਭਾਗ ਨੇ ਮਹਾਰਾਸ਼ਟਰ ਤੇ ਗੁਜਰਾਤ ਲਈ ਜਾਰੀ ਕੀਤਾ Red Alert, ਯੂਪੀ ''ਚ ਹੋਵੇਗੀ ਭਾਰੀ ਬਾਰਿਸ਼
Monday, Jul 22, 2024 - 09:51 PM (IST)
ਨੈਸ਼ਨਲ ਡੈਸਕ : ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਮੁੰਬਈ, ਗੁਜਰਾਤ, ਉੱਤਰ ਪ੍ਰਦੇਸ਼, ਗੋਆ ਅਤੇ ਹਿਮਾਚਲ ਪ੍ਰਦੇਸ਼ ਵਿਚ ਸੋਮਵਾਰ ਨੂੰ ਭਾਰੀ ਬਾਰਿਸ਼ ਹੋਈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਮੁੰਬਈ 'ਚ 200 ਮਿਲੀਮੀਟਰ ਤੋਂ ਜ਼ਿਆਦਾ ਬਾਰਿਸ਼ ਹੋਈ। ਇਸ ਦੌਰਾਨ ਮੌਸਮ ਵਿਭਾਗ ਨੇ 23 ਜੁਲਾਈ ਯਾਨੀ ਮੰਗਲਵਾਰ ਨੂੰ ਇਕ ਅਪਡੇਟ ਦਿੱਤੀ ਹੈ। ਮੌਸਮ ਵਿਭਾਗ ਨੇ ਗੁਜਰਾਤ ਅਤੇ ਮਹਾਰਾਸ਼ਟਰ 'ਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ, ਗੋਆ ਅਤੇ ਜੰਮੂ-ਕਸ਼ਮੀਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਮਹਾਰਾਸ਼ਟਰ ਦੇ ਰਤਨਾਗਿਰੀ ਅਤੇ ਸਤਾਰਾ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਏਗੜ੍ਹ, ਪੁਣੇ, ਕੋਲ੍ਹਾਪੁਰ ਤੇ ਸਿੰਧੂਦੁਰਗ 'ਚ ਵੀ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਗੁਜਰਾਤ ਦੇ ਨਵਸਾਰੀ, ਵਲਸਾਡ, ਗਿਰੀ ਸੋਮਨਾਥ, ਪੋਰਬੰਦਰ ਅਤੇ ਦੇਵਭੂਮੀ ਦਵਾਰਕਾ ਵਿਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਰਾਜਕੋਟ, ਜਾਮਨਗਰ, ਜੂਨਾਗੜ੍ਹ, ਅਮਰੇਲੀ, ਭਾਵਨਗਰ, ਭਰੂਚ, ਸੂਰਤ ਅਤੇ ਤਾਪੀ 'ਚ ਵੀ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰਾਖੰਡ ਦੇ ਊਧਮ ਸਿੰਘ ਨਗਰ, ਨੈਨੀਤਾਲ, ਚੰਪਾਵਤ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਦੇ ਬਾਲਾਘਾਟ, ਮਾਲਦਾ, ਦਮੋਹ, ਉਮਰੀਆ, ਸ਼ਾਹਡੋਲ, ਜਬਲਪੁਰ, ਪੰਨਾ, ਛਤਰਪੁਰ, ਸਾਗਰ, ਰਾਏਸੇਨ, ਸਿਹੋਰ, ਵਿਦਿਸ਼ਾ, ਮੋਰੇਨਾ, ਸਿਓਪੁਰ ਕਲਾਂ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ 'ਤੇ ਭੜਕੇ ਕਿਸਾਨਾਂ ਨੇ ਕਰ 'ਤੀ ਰੋਡ ਜਾਮ
ਉੱਤਰ ਪ੍ਰਦੇਸ਼ ਦੇ ਬੁੰਦੇਲਖੰਡ ਖੇਤਰ ਦੇ ਲਲਿਤਪੁਰ, ਝਾਂਸੀ, ਹਮੀਰਪੁਰ, ਮਹੋਬਾ ਵਿਚ ਆਰੇਂਜ ਅਲਰਟ ਹੈ। ਹਰਿਆਣਾ ਦੇ ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਮੇਵਾਤ, ਪਲਵਲ, ਹਿਸਾਰ ਅਤੇ ਭਿਵਾਨੀ ਵਿਚ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਰਾਜਸਥਾਨ ਦੇ ਦੌਸਾ, ਅਲਵਰ, ਝੁੰਝੁਨੂੰ 'ਚ ਵੀ ਆਰੇਂਜ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਗਿਆ ਯੈਲੋ ਅਲਰਟ
ਮੌਸਮ ਵਿਭਾਗ ਨੇ ਕੇਰਲ, ਤਾਮਿਲਨਾਡੂ, ਮਹਾਰਾਸ਼ਟਰ, ਓੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ, ਪੰਜਾਬ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਪੱਛਮੀ ਬੰਗਾਲ ਅਤੇ ਉੱਤਰ-ਪੂਰਬ ਦੇ ਸੂਬਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਮੁੰਬਈ ਅਤੇ ਗੁਜਰਾਤ ਵਿਚ ਪਿਛਲੇ ਕਈ ਦਿਨਾਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਮੁੰਬਈ 'ਚ ਭਾਰੀ ਮੀਂਹ ਕਾਰਨ ਗੇਟਵੇ ਆਫ ਇੰਡੀਆ 'ਚ ਪਾਣੀ ਭਰ ਗਿਆ ਹੈ। ਮੁੰਬਈ 'ਚ NDRF ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਭਾਰੀ ਮੀਂਹ ਕਾਰਨ ਉੱਤਰਾਖੰਡ ਦੇ ਦੇਹਰਾਦੂਨ ਅਤੇ ਨੈਨੀਤਾਲ ਵਿਚ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।\
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8