ਮੌਸਮ ਵਿਭਾਗ ਨੇ 31 ਦਸੰਬਰ ਤੋਂ ਬਾਅਦ ਜੰਮੂ-ਕਸ਼ਮੀਰ ਸਮੇਤ ਹੋਰ ਸੂਬਿਆਂ ''ਚ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

Thursday, Dec 28, 2023 - 12:38 PM (IST)

ਜੰਮੂ- ਕਸ਼ਮੀਰ- ਮੌਸਮ ਵਿਭਾਗ ਨੇ ਇਸ ਮਹੀਨੇ ਦੀ 31 ਤਾਰੀਖ਼ ਤੋਂ ਤਿੰਨ ਦਿਨਾਂ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਵਿਦਰਭ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਕਿਹਾ ਹੈ ਕਿ ਪੱਛਮੀ ਗੜਬੜੀ ਕਾਰਨ 30 ਤੋਂ ਉੱਤਰ ਪੱਛਮੀ ਭਾਰਤ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਦੱਖਣੀ ਤਾਮਿਲਨਾਡੂ ਅਤੇ ਕੇਰਲ 'ਚ 30 ਦਸੰਬਰ ਤੋਂ 4 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਵਿਭਾਗ ਨੇ ਅਗਲੇ 3 ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਦਿੱਲੀ ਦੇ ਕੁਝ ਹਿੱਸਿਆਂ ਵਿੱਚ ਰਾਤ ਅਤੇ ਸਵੇਰ ਵੇਲੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਕਿਹਾ ਹੈ ਕਿ ਓਡੀਸ਼ਾ, ਉੱਤਰੀ ਰਾਜਸਥਾਨ, ਉੱਤਰ-ਪੱਛਮੀ ਮੱਧ ਪ੍ਰਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਭਲਕੇ ਸਵੇਰ ਤੋਂ ਅਤੇ ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅਗਲੇ 4 ਦਿਨਾਂ ਤੱਕ ਸੰਘਣੀ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ।
ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਵਿੱਚ ਅਤੇ ਅਗਲੇ ਦੋ ਦਿਨਾਂ ਦੌਰਾਨ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ, ਪਰ ਇਸ ਤੋਂ ਬਾਅਦ 2 ਤੋਂ 3 ਡਿਗਰੀ ਸੈਲਸੀਅਸ ਦੇ ਵਾਧੇ ਦੀ ਸੰਭਾਵਨਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Aarti dhillon

Content Editor

Related News