ਅਤੀਕ-ਅਸ਼ਰਫ਼ ਕਤਲਕਾਂਡ : ਗ੍ਰਹਿ ਮੰਤਰਾਲਾ ਦਾ ਵੱਡਾ ਫ਼ੈਸਲਾ, ਪੱਤਰਕਾਰਾਂ ਦੀ ਸੁਰੱਖਿਆ ਲਈ ਤਿਆਰ ਕਰੇਗਾ SOP
Sunday, Apr 16, 2023 - 03:27 PM (IST)

ਨਵੀਂ ਦਿੱਲੀ (ਭਾਸ਼ਾ)- ਕੇਂਦਰ ਸਰਕਾਰ ਨੇ ਗੈਂਗਸਟਰ ਤੋਂ ਨੇਤਾ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਦਾ ਪ੍ਰਯਾਗਰਾਜ 'ਚ ਮੀਡੀਆ ਕਰਮੀ ਬਣ ਕੇ ਆਏ ਤਿੰਨ ਹਮਲਾਵਰਾਂ ਵਲੋਂ ਕਤਲ ਕੀਤੇ ਜਾਣ ਤੋਂ ਬਾਅਦ ਪੱਤਰਕਾਰਾਂ ਦੀ ਸੁਰੱਖਿਆ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐੱਸ.ਓ.ਪੀ.) ਤਿਆਰ ਕਰਨ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ 'ਚ ਪੱਤਰਕਾਰਾਂ ਦੀ ਸੁਰੱਖਿਆ ਲਈ ਐੱਸ.ਓ.ਪੀ. ਤਿਆਰ ਕਰੇਗਾ।
ਉਨ੍ਹਾਂ ਦੱਸਿਆ ਕਿ ਪ੍ਰਯਾਗਰਾਜ 'ਚ ਪੱਤਰਕਾਰ ਬਣ ਕੇ ਆਏ ਤਿੰਨ ਹਮਲਾਵਰਾਂ ਵਲੋਂ ਅਤੀਕ ਅਤੇ ਉਸ ਦੇ ਭਰਾ ਅਸ਼ਰਫ਼ ਦਾ ਕਤਲ ਕੀਤੇ ਜਾਣ ਤੋਂ ਬਾਅਦ ਇਹ ਕਦਮ ਚੁੱਕਿਆ ਜਾ ਰਿਹਾ ਹੈ। ਅਹਿਮਦ ਅਤੇ ਅਸ਼ਰਫ ਦਾ ਸ਼ਨੀਵਾਰ ਰਾਤ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਇਸ ਦੌਰਾਨ ਦੋਵੇਂ ਭਰਾਵਾਂ ਨੂੰ ਕਰੀਬ ਤੋਂ ਗੋਲੀ ਮਾਰ ਦਿੱਤੀ ਗਈ ਸੀ। ਇਹ ਘਟਨਾ ਉਦੋਂ ਵਾਪਰੀ, ਜਦੋਂ ਅਤੀਕ ਅਤੇ ਅਸ਼ਰਫ਼ ਨੂੰ ਪੁਲਸ ਕਰਮੀ ਮੈਡੀਕਲ ਜਾਂਚ ਲਈ ਇਕ ਮੈਡੀਕਲ ਕਾਲਜ ਲੈ ਕੇ ਜਾ ਰਹੇ ਸਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ