ਕੋਰੋਨਾ ਮਰੀਜ਼ਾਂ ਲਈ ਹੋਮ ਕੁਆਰੰਟੀਨ ਦੀ ਸਹੂਲਤ ਹੋ ਸਕਦੀ ਹੈ ਖਤਮ

Friday, Jun 19, 2020 - 08:15 PM (IST)

ਨਵੀਂ ਦਿੱਲੀ - ਦਿੱਲੀ 'ਚ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਦਿੱਲੀ 'ਚ ਕੋਰੋਨਾ ਦੀ ਰੋਕਥਾਮ ਦੀ ਜਿੰਮੇਵਾਰੀ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਭਾਲ ਲਈ ਹੈ। ਇਸ 'ਚ ਦਿੱਲੀ ਸਰਕਾਰ ਦੇ ਸੂਤਰਾਂ ਤੋਂ ਇੱਕ ਅਜਿਹੀ ਜਾਣਕਾਰੀ ਮਿਲੀ ਹੈ ਜਿਸ ਮੁਤਾਬਕ ਸੂਬੇ 'ਚ ਹੁਣ ਕੋਰੋਨਾ ਪਾਜ਼ੇਟਿਵ ਲੋਕਾਂ ਲਈ ਸੰਸਥਾਗਤ ਕੁਆਰੰਟੀਨ ਲਾਜ਼ਮੀ ਕਰ ਦਿੱਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲਾ ਚਾਹੁੰਦਾ ਹੈ ਕਿ ਦਿੱਲੀ 'ਚ ਉਸ ਹਰ ਵਿਅਕਤੀ ਲਈ ਸੰਸਥਾਗਤ ਕੁਆਰੰਟੀਨ ਲਾਜ਼ਮੀ ਕਰ ਦਿੱਤਾ ਜਾਵੇ ਜਿਸ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਉਂਦੀ ਹੈ।

ਇਸ ਸਬੰਧ 'ਚ ਕੇਂਦਰੀ ਗ੍ਰਹਿ ਮੰਤਰਾਲਾ ਨੇ ਦਿੱਲੀ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਨੂੰ 5 ਦਿਨਾਂ ਲਈ ਲਾਜ਼ਮੀ ਕੁਆਰੰਟੀਨ 'ਤੇ ਭੇਜਿਆ ਜਾਣਾ ਚਾਹੀਦਾ ਹੈ। ਉਸ ਤੋਂ ਬਾਅਦ ਜੇਕਰ ਉਨ੍ਹਾਂ  ਦੇ ਲੱਛਣਾਂ 'ਚ ਸੁਧਾਰ ਹੁੰਦਾ ਹੈ ਜਾਂ ਲੱਛਣ ਸਥਿਰ ਰਹਿੰਦੇ ਹਨ ਤਾਂ ਮਰੀਜ਼ ਨੂੰ ਹੋਮ ਕੁਆਰੰਟੀਨ ਲਈ ਵਾਪਸ ਭੇਜਿਆ ਜਾ ਸਕਦਾ ਹੈ ਨਹੀਂ ਤਾਂ ਉਨ੍ਹਾਂ ਨੂੰ ਸਰਕਾਰੀ ਵਿਵਸਥਾ ਮੁਤਾਬਕ ਹੀ ਰਹਿਣਾ ਹੋਵੇਗਾ।

ਦਿੱਲੀ ਸਰਕਾਰ ਕੇਂਦਰੀ ਗ੍ਰਹਿ ਮੰਤਰਾਲਾ ਦੇ ਇਸ ਵਿਚਾਰ ਦਾ ਵਿਰੋਧ ਕਰ ਰਹੀ ਹੈ। ਦਰਅਸਲ, ਹੁਣ ਤੱਕ ਅਸਿੰਪਟੋਮਟਿਕ ਜਾਂ ਹਲਕੇ ਲੱਛਣ ਵਾਲੇ ਕੋਰੋਨਾ ਮਰੀਜ਼ਾਂ ਨੂੰ ਹੋਮ ਆਇਸੋਲੇਸ਼ਨ 'ਚ ਹੀ ਰੱਖਿਆ ਜਾਂਦਾ ਰਿਹਾ ਹੈ। ਦਿੱਲੀ 'ਚ 8500 ਤੋਂ ਜ਼ਿਆਦਾ ਕੋਰੋਨਾ ਪਾਜ਼ੇਟਿਵ ਲੋਕ ਹਨ ਜੋ ਹੋਮ ਕੁਆਰੰਟੀਨ 'ਚ ਰਹਿ ਰਹੇ ਹਨ। ਜੇਕਰ ਇਹ ਆਦੇਸ਼ ਪਾਸ ਹੋ ਜਾਂਦਾ ਹੈ ਤਾਂ ਸਾਰਿਆਂ ਨੂੰ ਸਰਕਾਰੀ ਸਹੂਲਤਾਂ 'ਚ ਤਬਦੀਲ ਕਰ ਦਿੱਤਾ ਜਾਵੇਗਾ।


Inder Prajapati

Content Editor

Related News