ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਪ੍ਰਵਾਸੀ ਕਸ਼ਮੀਰੀ ਪੰਡਿਤ ਅਧਿਆਪਕਾ ਨੂੰ ਮਾਰੀ ਗੋਲੀ
Tuesday, May 31, 2022 - 12:23 PM (IST)
ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਪ੍ਰਵਾਸੀ ਕਸ਼ਮੀਰੀ ਪੰਡਿਤ ਅਧਿਆਪਕਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕੁਲਗਾਮ ਜ਼ਿਲ੍ਹੇ ਦੇ ਗੋਪਾਲਪੁਰ 'ਚ ਰਜਨੀ ਬਾਲਾ (36) 'ਤੇ ਅੱਤਵਾਦੀਆਂ ਨੇ ਗੋਲੀਆਂ ਚਲਾਈਆਂ, ਜਿਸ ਨਾਲ ਉਹ ਜ਼ਖ਼ਮੀ ਹੋ ਗਈ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ : ਖ਼ੌਫਨਾਕ ਵਾਰਦਾਤ! ਮਾਂ ਨੇ ਆਪਣੇ 6 ਬੱਚਿਆਂ ਨੂੰ ਖੂਹ 'ਚ ਸੁੱਟਿਆ, ਮੌਤ
ਰਜਨੀ ਬਾਲਾ ਗੋਪਾਲਪੁਰ 'ਚ ਬਤੌਰ ਅਧਿਆਪਕਾ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਕੇ ਹਮਲਾਵਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਮਈ ਮਹੀਨੇ ਦੂਜੀ ਵਾਰ ਕਿਸੇ ਕਸ਼ਮੀਰੀ ਪੰਡਿਤ ਦਾ ਕਤਲ ਕੀਤਾ ਗਿਆ ਹੈ। 12 ਮਈ ਨੂੰ ਰਾਹੁਲ ਭਟ ਦਾ ਬਡਗਾਮ ਜ਼ਿਲ੍ਹੇ ਦੀ ਚਦੂਰਾ ਤਹਿਸੀਲ 'ਚ ਤਹਿਸੀਲਦਾਰ ਦਫ਼ਤਰ ਦੇ ਅੰਦਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮਈ ਮਹੀਨੇ ਦੌਰਾਨ ਕਸ਼ਮੀਰ 'ਚ ਹੁਣ ਤੱਕ 7 ਟਾਰਗੇਟ ਕਤਲ ਕੀਤੇ ਗਏ ਹਨ। ਇਨ੍ਹਾਂ 'ਚੋਂ 4 ਨਾਗਰਿਕ ਅਤੇ ਤਿੰਨ ਪੁਲਸ ਕਰਮੀ ਸਨ, ਜੋ ਡਿਊਟੀ 'ਤੇ ਤਾਇਨਾਤ ਨਹੀਂ ਸਨ।