ਲਾਕਡਾਊਨ ਤੋਂ ਬਾਅਦ ਰੇਲਵੇ ਸਟੇਸ਼ਨਾਂ-ਬੱਸ ਅੱਡਿਆਂ 'ਤੇ ਪ੍ਰਵਾਸੀ ਮਜ਼ਦੂਰਾਂ ਦਾ ਹੋਇਆ ਇਕੱਠ, ਦੇਖੋ ਤਸਵੀਰਾਂ

Tuesday, Apr 20, 2021 - 04:22 AM (IST)

ਨਵੀਂ ਦਿੱਲੀ - ਦਿੱਲੀ ਸਰਕਾਰ ਅਤੇ LG ਵਿਚਾਲੇ ਹੋਈ ਬੈਠਕ ਤੋਂ ਬਾਅਦ ਸੋਮਵਾਰ ਰਾਤ 10 ਵਜੇ ਤੋਂ ਅਗਲੇ ਸੋਮਵਾਰ 26 ਅਪ੍ਰੈਲ ਸਵੇਰੇ 5 ਵਜੇ ਤੱਕ ਦਿੱਲੀ ਵਿੱਚ ਮੁੜ ਲਾਕਡਾਊਨ ਲਗਾਇਆ ਗਿਆ ਹੈ। ਦਿੱਲੀ ਵਿੱਚ ਲਗਾਤਾਰ ਕੋਰੋਨਾ ਦੇ ਰਿਕਾਰਡ ਮਾਮਲੇ ਦਰਜ ਹੋ ਰਹੇ ਸਨ, ਜਿਸ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ- ਹੋਟਲ ਦੇ ਕਮਰੇ 'ਚ 55 ਸਾਲਾ ਰੂਸੀ ਸੈਲਾਨੀ ਦੀ ਮਿਲੀ ਲਾਸ਼

ਇਸ ਐਲਾਨ ਤੋਂ ਬਾਅਦ ਆਨੰਦ ਵਿਹਾਰ, ਕੌਸ਼ਾਬੀ ਬੱਸ ਅੱਡੇ ਤੋਂ ਯੂ.ਪੀ. ਅਤੇ ਬਿਹਾਰ ਦੇ ਦੂਰ ਦੁਰਾਡੇ ਸ਼ਹਿਰਾਂ ਦੇ ਪ੍ਰਵਾਸੀ ਲੋਕ ਪਲਾਇਨ ਕਰਣ ਲੱਗੇ ਹਨ। ਉਹ ਲਗਾਤਾਰ ਆਪਣੇ ਘਰਾਂ ਵੱਲ ਜਾ ਰਹੇ ਹਨ ਅਤੇ ਇੰਤਜ਼ਾਰ ਕਰ ਰਹੇ ਹਨ ਕਿ ਕਿਸੇ ਬੱਸ ਦੇ ਜ਼ਰੀਏ ਉਨ੍ਹਾਂ ਨੂੰ ਆਪਣੇ ਮੰਜ਼ਿਲ ਤੱਕ ਪੁੱਜਣ ਨੂੰ ਮਿਲ ਜਾਵੇ। ਇਸ ਦੇ ਚੱਲਦੇ ਆਨੰਦ ਵਿਹਾਰ ਅਤੇ ਕੌਸ਼ਾਬੀ ਬੱਸ ਅੱਡੇ 'ਤੇ ਭੀੜ ਵੱਧਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਮੋਦੀ ਸਰਕਾਰ ਦਾ  ਵੱਡਾ ਫੈਸਲਾ, 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ

ਮੁਸਾਫਰਾਂ ਦਾ ਕਹਿਣਾ ਸੀ ਕਿ ਕੋਰੋਨਾ ਸੰਕਰਮਣ ਬੇਕਾਬੂ ਤਰੀਕੇ ਨਾਲ ਵੱਧ ਰਿਹਾ ਹੈ। ਹਾਲਾਤ ਹੋਰ ਜ਼ਿਆਦਾ ਖ਼ਰਾਬ ਹੋਏ ਤਾਂ ਲਾਕਡਾਊਨ ਦੀ ਮਿਆਦ ਵੀ ਵਧਾਈ ਜਾ ਸਕਦੀ ਹੈ। ਅਜਿਹੇ ਵਿੱਚ ਉਨ੍ਹਾਂ ਲਈ ਪਰਿਵਾਰ ਚਲਾਉਣਾ ਮੁਸ਼ਕਲ ਹੋ ਜਾਵੇਗਾ। ਇਸ ਲਈ ਉਹ ਹੁਣ ਆਪਣੇ ਜੱਦੀ ਸਥਾਨ 'ਤੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਭਰਜਾਈ ਨਾਲ ਵਿਆਹ ਕਰਨ ਤੋਂ ਇਤਰਾਜ਼ ਹੋਣ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


Inder Prajapati

Content Editor

Related News