ਜੰਮੂ ਕਸ਼ਮੀਰ: ਅਨੰਤਨਾਗ 'ਚ CRPF 'ਤੇ ਅੱਤਵਾਦੀ ਹਮਲਾ, 2 ਜਵਾਨ ਸ਼ਹੀਦ

Friday, Jul 13, 2018 - 11:58 AM (IST)

ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਅੱਤਵਾਦੀ ਹਮਲੇ 'ਚ ਸੀ.ਆਰ.ਪੀ.ਐੱਫ ਦੇ ਦੋ ਜਵਾਨ ਸ਼ਹੀਦ ਹੋ ਗਏ ਜਦਕਿ ਇਕ ਹੋਰ ਜਵਾਨ ਜ਼ਖਮੀ ਹੋ ਗਿਆ। ਅਧਿਕਾਰਕ ਸੂਤਰਾਂ ਮੁਤਾਬਕ ਅਨੰਤਨਾਗ ਜ਼ਿਲੇ ਦੇ ਅੱਛਾਬਲ ਚੌਕ 'ਤੇ ਕਾਨੂੰਨ ਵਿਵਸਥਾ ਦੀ ਡਿਊਟੀ 'ਤੇ ਲੱਗੇ ਸੀ.ਆਰ.ਪੀ.ਐੱਫ ਦੇ ਇਕ ਦਲ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਅਤੇ ਫਿਰ ਫਰਾਰ ਹੋ ਗਏ। ਇਸ 'ਚ ਤਿੰਨ ਜਵਾਨ ਜ਼ਖਮੀ ਹੋ ਗਏ।  ਜਿਨ੍ਹਾਂ 'ਚੋਂ 2 ਜਵਾਨਾਂ ਨੇ ਦਮ ਤੌੜ ਦਿੱਤਾ। ਸੂਤਰਾਂ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਅੱਤਵਾਦੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।


Related News