ਕੁਪਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, 1 ਅੱਤਵਾਦੀ ਢੇਰ

07/16/2018 11:03:49 AM

ਸ਼੍ਰੀਨਗਰ— ਕਸ਼ਮੀਰ 'ਚ ਐੱਲ.ਓ.ਸੀ ਨੇੜੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਜਾਰੀ ਹੈ। ਹੁਣ ਤੱਕ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਢੇਰ ਕਰ ਦਿੱਤਾ ਹੈ ਜਦਕਿ ਸੈਨਾ ਦੇ ਦੋ ਜਵਾਨ ਜ਼ਖਮੀ ਹੋ ਗਏ ਹਨ। ਇਹ ਇਲਾਕਾ ਬਟਪੋਰਾ ਜੰਗਲ ਨਾਲ ਲੱਗਦਾ ਹੈ। ਸੋਮਵਾਰ ਸਵੇਰੇ ਕੁਝ ਘੁਸਪੈਠੀਆਂ ਨੂੰ 10 ਜੈਕਲਾਈ, 57 ਆਰ.ਆਰ. ਅਤੇ 41 ਆਰ.ਆਰ. ਦੇ ਜਵਾਨਾਂ ਨੇ ਲਲਕਾਰਿਆ ਤਾਂ ਉਨ੍ਹਾਂ ਨੇ ਬਦਲੇ 'ਚ ਗੋਲੀਬਾਰੀ ਸ਼ੁਰੂ ਕਰ ਦਿੱਤੀ।

PunjabKesari
ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਜੰਗਲ 'ਚੋਂ ਇਕ ਅੱਤਵਾਦੀ ਦੀ ਲਾਸ਼ ਮਿਲੀ ਹੈ। ਉਸ ਕੋਲੋਂ ਏ.ਕੇ. 47 ਰਾਈਫਲ ਵੀ ਮਿਲੀ ਹੈ। ਮੁਕਾਬਲੇ 'ਚ ਦੋ ਜਵਾਨ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਸ਼੍ਰੀਨਗਰ ਦੇ ਬੇਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।


Related News