ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਅੱਤਵਾਦੀਆਂ ਨੇ ਤਿੰਨ ਲੋਕਾਂ ਨੂੰ ਮਾਰੀ ਗੋਲੀ
Monday, Apr 30, 2018 - 11:05 PM (IST)

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਓਲਡ ਟਾਉਨ ਇਲਾਕੇ 'ਚ ਅੱਤਵਾਦੀਆਂ ਨੇ ਅੱਜ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਨੇ ਦੱਸਿਆ ਕਿ ਅੱਤਵਾਦੀਆਂ ਨੇ ਅੱਜ ਰਾਤ ਕਰੀਬ ਸਾਢੇ ਅੱਠ ਵਜੇ ਤਿੰਨ ਲੋਕਾਂ ਨੂੰ ਗੋਲੀ ਮਾਰ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੁਹੰਮਦ ਅਸਗਰ, ਆਸਿਫ ਸ਼ੇਖ ਤੇ ਹਸੀਬ ਖਾਨ ਦੇ ਰੂਪ 'ਚ ਹੋਈ ਹੈ। ਸਾਰੇ ਬਾਰਾਮੂਲਾ ਦੇ ਕੱਕੜ ਹਮਾਮ ਦੇ ਰਹਿਣ ਵਾਲੇ ਸਨ। ਸੂਤਰਾਂ ਮੁਤਾਬਕ ਇਹ ਅੱਤਵਾਦੀ ਲਸ਼ਕਰ-ਏ-ਤੈਇਬਾ ਦੇ ਹਨ, ਇਨ੍ਹਾਂ ਚ ਇਕ ਪਾਕਿਸਤਾਨੀ ਅੱਤਵਾਦੀ ਵੀ ਦੱਸਿਆ ਜਾ ਰਿਹਾ ਹੈ।