10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ

Tuesday, Oct 06, 2026 - 12:38 PM (IST)

10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ

ਕਰਨਾਟਕ : ਕਰਨਾਟਕ ਵਿੱਚ ਆਮ ਲੋਕਾਂ 'ਤੇ ਮਹਿੰਗਾਈ ਦਾ ਬੋਝ ਹੋਰ ਵਧ ਸਕਦਾ ਹੈ। ਇੱਥੇ ਦੁੱਧ ਦੀਆਂ ਕੀਮਤਾਂ ਵਿਚ 8 ਤੋਂ 10 ਰੁਪਏ ਤੱਕ ਦਾ ਵਾਧਾ ਹੋ ਸਕਦਾ ਹੈ। ਜਾਣਕਾਰੀ ਮੁਤਾਬਕ ਕਰਨਾਟਕ ਦੀਆਂ ਸਹਿਕਾਰੀ ਦੁੱਧ ਉਤਪਾਦਕਾਂ ਦੀਆਂ ਯੂਨੀਅਨਾਂ ਨੇ ਰਾਜ ਸਰਕਾਰ ਨੂੰ ਨੰਦਿਨੀ ਦੁੱਧ ਦੀ ਖਰੀਦ ਅਤੇ ਪ੍ਰਚੂਨ ਕੀਮਤਾਂ ਵਿੱਚ 8-10 ਰੁਪਏ ਪ੍ਰਤੀ ਲੀਟਰ ਵਾਧਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਦੁੱਧ ਅਤੇ ਬੱਸ ਕਿਰਾਏ ਦੀਆਂ ਕੀਮਤਾਂ ਵਧਾਉਣ ਦੇ ਪ੍ਰਸਤਾਵ 'ਤੇ ਚਰਚਾ ਹੋ ਸਕਦੀ ਹੈ।


author

rajwinder kaur

Content Editor

Related News